ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜਮਾਨਤ ਮਿਲ ਗਈ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਜੀਠੀਆ ਨੂੰ ਜਮਾਨਤ ਦੇ ਦਿੱਤੀ ਹੈ।
ਉਨ੍ਹਾਂ ਦੇ ਵਕੀਲ ਨੇ ਇਹ ਜਾਣਕਾਰੀ ਦਿੱਤੀ ਹੈ। ਮਜੀਠੀਆ ਡਰੱਗ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਨੇ ਸੁਪਰੀਮ ਕੋਰਟ ਵੀ ਪਹੁੰਚ ਕੀਤੀ ਸੀ ਪਰ ਉਚ ਅਦਾਲਤ ਨੇ ਹਾਈਕੋਰਟ ਵਿਚ ਅਪੀਲ ਪਾਉਣ ਲਈ ਆਖ ਕੇ ਉਨ੍ਹਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ।
ਹੁਣ ਹਾਈਕੋਰਟ ਨੇ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸੁਪਰੀਮ ਕੋਰਟ ਵੱਲੋਂ ਦਿੱਤੀ ਗਈ ਰਾਹਤ ਖ਼ਤਮ ਹੋਣ ਤੋਂ ਬਾਅਦ ਮੁਹਾਲੀ ਕੋਰਟ ਵਿਖੇ ਸਰੰਡਰ ਕਰ ਦਿੱਤਾ ਸੀ। ਸਰੰਡਰ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਚ ਭੇਜ ਦਿੱਤਾ ਸੀ।
ਇਸ ਸਮੇਂ ਬਿਕਰਮ ਮਜੀਠੀਆ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਹਨ।






