ਚੰਡੀਗੜ੍ਹ- ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰੀ ਗ੍ਰਹਿ ਵਿਭਾਗ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਲਿਖੀ ਚਿੱਠੀ ਵਿੱਚ ਕਿਹਾ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi) ਅਤੇ ਜੱਗੂ ਭਗਵਾਨਪੁਰੀਆ (Jaggo Bhagwanpuriya) ਦੀ ਪੇਸ਼ੀ ਦੌਰਾਨ ਗੈਂਗਵਾਰ ਦੀ ਸੰਭਾਵਨਾ ਹੈ।
ਪੰਜਾਬ ਦੇ ਡੀਜੀਪੀ ਨੂੰ ਕੇਂਦਰ ਵੱਲੋਂ ਪੱਤਰ ਮਿਲਣ ਅਤੇ ਬਬੀਹਾ ਗਰੁੱਪ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਲਾਰੇਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਨ੍ਹਾਂ ਗੈਂਗਸਟਰਾਂ ਨੂੰ ਜਿੱਥੇ ਰੱਖਿਆ ਗਿਆ ਹੈ, ਉੱਥੇ ਸੀ.ਆਈ.ਏ. ਦੇ ਨਾਲ-ਨਾਲ ਸੀ.ਆਈ.ਏ. ਸਟਾਫ਼ ਖਰੜ, ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ। ਸੀ.ਆਈ.ਏ. ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਕਿਸੇ ਤਰ੍ਹਾਂ ਦੀ ਗੈਂਗਵਾਰ ਨੂੰ ਰੋਕਣ ਲਈ ਜਾਂ ਕੋਈ ਵੀ ਗਲਤ ਸ਼ਰਾਰਤੀ ਨੁਕਸਾਨ ਨਾ ਪਹੁੰਚਾ ਸਕੇ ਇਸ ਦੇ ਮੱਦੇਨਜ਼ਰ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਨੇ ਚਾਰੇ ਪਾਸੇ ਸਕਿਊਰਿਟੀ ਸਖਤ ਕਰਕੇ ਕੈਰੀਅਰ ਨੂੰ ਸੀਲ ਕਰ ਦਿੱਤਾ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਦਵਿੰਦਰ ਬੰਬੀਹਾ ਗੈਂਗ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਗੈਂਗਸਟਰਾਂ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਗੋਲਡੀ ਬਰਾੜ ਅਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਚੇਤਾਵਨੀ ਜਾਰੀ ਕੀਤੀ ਸੀ। ਸੋਸ਼ਲ ਮੀਡੀਆ ‘ਤੇ ਇਕ ਪੋਸਟ ਪਾਈ ਸੀ, ਜਿਸ ‘ਚ ਲਿਖਿਆ ਹੈ ਕਿ ਬੰਬੀਹਾ ਗੈਂਗ ਮੂਸੇ ਵਾਲਾ ਦੀ ਮੌਤ ਦਾ ਬਦਲਾ ਜ਼ਰੂਰ ਲਵੇਗਾ। ਇਹ ਵੀ ਲਿਖਿਆ ਹੈ ਕਿ ਮਨਕੀਰਤ ਔਲਖ ਦਾ ਨਾਂ ਉਨ੍ਹਾਂ ਦੀ ਹਿੱਟ ਲਿਸਟ ‘ਚ ਟਾਪ ‘ਤੇ ਹੈ।






