ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਸਾਇਣ ਵਿਭਾਗ ਦੀ ਪ੍ਰਯੋਗਸ਼ਾਲਾ ਵਿਚ ਧਮਾਕਾ ਹੋਇਆ ਹੈ। ਇਸ ਧਮਾਕੇ ਵਿਚ ਕਈ ਵਿਦਿਆਰਥੀ ਜ਼ਖਮੀ ਹੋ ਗਏ ਹਨ। ਕੈਮੀਕਲ ਦੇ ਮਿਸ਼ਰਣ ਨਾਲ ਭਰੇ ਇਕ ਵੱਡੇ ਜਾਰ ਦੇ ਟੁੱਟਣ ਨਾਲ ਵੱਡਾ ਧਮਾਕਾ ਹੋਇਆ ਹੈ।
ਐਮਐਸਸੀ ਫਾਈਨਲ ਦੀ ਵਿਦਿਆਰਥਣ ਮੁਸਕਾਨ ਗੰਭੀਰ ਜਖਮੀ ਦੱਸੀ ਜਾ ਰਹੀ ਹੈ। ਉਸ ਦੇ ਚਿਹਰੇ ਤੇ ਅੱਖਾਂ ਵਿਚ ਕੈਮੀਕਲ ਮਿਸ਼ਰਣ ਪੈਣ ਤੇ ਸ਼ੀਸ਼ੇ ਦੀਆਂ ਕੰਕਰਾਂ ਲੱਗਣ ਨਾਲ ਗੰਭੀਰ ਹਾਲਤ ਵਿਚ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 2 ਹੋਰ ਵਿਦਿਆਰਥਣਾਂ ਦੀਆਂ ਅੱਖਾਂ ਨੂੰ ਨੁਕਸਾਨ ਪਹੁੰਚਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਧਮਾਕੇ ਮੌਕੇ ਪ੍ਰਯੋਗਸ਼ਾਲਾ ਵਿਚ ਬਹੁਤ ਘੱਟ ਵਿਦਿਆਰਥੀ ਸਨ, ਜਿਸ ਕਾਰਨ ਬਚਾਅ ਹੋ ਗਿਆ।
ਇਸ ਮੌਕੇ ਜ਼ਿਆਦਾਤਰ ਵਿਦਿਆਰਥੀ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਹੋ ਰਹੇ ਸੈਮੀਨਾਰ ਵਿਚ ਹਾਜ਼ਰੀ ਭਰ ਰਹੇ ਹਨ।






