ਚੰਡੀਗੜ੍ਹ- ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਹੋਰ 9 ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਇਸ ਬਾਰੇ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟ ਰਾਹੀ ਦਿੱਤੀ ਹੈ। ਉਨ੍ਹਾਂ ਟਵਿਟ ਕੀਤਾ ਹੈ ਕਿ ਨਵੀਂਆਂ ਜ਼ਿੰਮੇਵਾਰੀਆਂ ਤਨਦੇਹੀ ਨਾਲ ਨਿਭਾਉਣ ਦੀ ਉਮੀਦ ਨਾਲ ਬਹੁਤ ਬਹੁਤ ਮੁਬਾਰਕਾਂ …ਸ਼ੁਭਕਾਮਨਾਵਾਂ..

ਦੱਸ ਦਈਏ ਕਿ ਬੀਤੇ ਦਿਨ ਵੀ ਪੰਜਾਬ ਸਰਕਾਰ ਨੇ ਵੱਖ-ਵੱਖ ਬੋਰਡਾਂ/ਕਾਰਪੋਰੇਸ਼ਨਾਂ ਵਿੱਚ 14 ਚੇਅਰਮੈਨਾਂ ਦੀ ਨਿਯੁਕਤੀ ਕੀਤੀ ਸੀ।






