ਚੰਡੀਗੜ੍ਹ। ਪੰਜਾਬ ਵਿੱਚ ਨਜਾਇਜ਼ ਸ਼ਰਾਬ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਲੁਧਿਆਣਾ ਵਿੱਚ ਆਬਕਾਰੀ ਵਿਭਾਗ (Excise Department) ਵੱਲੋਂ ਇੱਕ ਵੱਡਾ ਸਰਚ ਅਭਿਆਨ ਚਲਾਇਆ ਗਿਆ। ਮੰਗਲਵਾਰ ਨੂੰ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਕਸਾਈਜ਼ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਤੋਂ ਬਾਅਦ ਵਿਭਾਗ ਹਰਕਤ ‘ਚ ਨਜ਼ਰ ਆਇਆ।
ਤਲਾਸ਼ੀ ਮੁਹਿੰਮ ਦੌਰਾਨ 145,000 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਆਧੁਨਿਕ ਤਕਨੀਕ ਦੀ ਮਦਦ ਲੈ ਕੇ ਡਰੋਨ ਦੀ ਮਦਦ ਨਾਲ ਇਹ ਆਪਰੇਸ਼ਨ ਕੀਤਾ ਗਿਆ। ਸ਼ਰਾਬ ਮਾਫੀਆ ਖਿਲਾਫ ਚਲਾਈ ਗਈ ਵੱਡੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਨੇ ਲਾਡੋਵਾਲ ਖੇਤਰ ਦੇ ਨੇੜੇ ਸਤਲੁਜ ਦਰਿਆ ਦੇ ਕਿਨਾਰੇ ਤੋਂ 1,45,000 ਲੀਟਰ ਨਾਜਾਇਜ਼ ਸ਼ਰਾਬ ਜ਼ਬਤ ਕਰਕੇ ਨਸ਼ਟ ਕਰ ਦਿੱਤੀ ਹੈ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੇ ਟਵੀਟ ਕਰਕੇ ਦੱਸਿਆ ਕਿ ਸ਼ਰਾਬ ਮਾਫੀਆ ਖਿਲਾਫ ਵਿੱਢੀ ਗਈ ਵੱਡੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਨੇ ਲਾਡੋਵਾਲ ਖੇਤਰ ਨੇੜੇ ਸਤਲੁਜ ਦਰਿਆ ਦੇ ਕਿਨਾਰੇ ਤੋਂ 1,45,000 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਨਸ਼ਟ ਕਰ ਦਿੱਤੀ ਹੈ, ਜਿਸ ਦਾ ਸਾਰਾ ਸਾਮਾਨ ਨਸ਼ਟ ਕਰ ਦਿੱਤਾ ਗਿਆ ਹੈ। ਉਨ੍ਹਾਂ ਲਿਖਿਆ, ਭਗਵੰਤ ਮਾਨ ਦੀ ਸਰਕਾਰ ਸ਼ਰਾਬ ਮਾਫੀਆ ਦੀ ਕਮਰ ਤੋੜਦੀ ਰਹੇਗੀ ਅਤੇ ਇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।






