ਚੰਡੀਗੜ੍ਹ- ਪੰਜਾਬ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਗੱਡੀਆਂ ਉਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਨਹੀਂ ਲੱਗੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ। ਉਨ੍ਹਾਂ ਗੱਡੀਆਂ ਦਾ ਹਰ ਕਿਸਮ ਦਾ ਟੈਕਸ ਮੁਆਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਉਨ੍ਹਾਂ ਟਵਿੱਟ ਵਿੱਚ ਲਿਖਿਆ ਹੈ , ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈਕੇ ਜਾਂਦੀਆਂ ਹਨ ਜਿੰਨਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ ..ਪੰਜਾਬ ਸਰਕਾਰ ਵੱਲੋਂ ਓਹਨਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮਾਫ਼ ਕਰਨ ਦਾ ਫੈਸਲਾ..।






