ਚੰਡੀਗੜ੍ਹ: 32 Crore Compansation for Fazilika Farmers: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਫਾਜਿਲਕਾ ਜ਼ਿਲ੍ਹੇ ਦੇ ਕਿਸਾਨਾਂ (Kisan News) ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਕਿਸਾਨਾਂ ਲਈ 32 ਕਰੋੜ ਰੁਪਏ ਮੁਆਵਜ਼ਾ (Compansation) ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਹ ਮੁਆਵਜ਼ਾ ਰਾਸ਼ੀ ਫਾਜ਼ਿਲਕਾ ਵਿੱਚ 2020 ਦੌਰਾਨ ਖ਼ਰਾਬ ਹੋਈਆਂ ਫਸਲਾਂ ਲਈ ਜਾਰੀ ਕੀਤਾ ਜਾਵੇਗਾ।
ਦੱਸ ਦੇਈਏ ਕਿਸਾਨਾਂ ਵੱਲੋਂ ਇਹ ਲੰਮੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਨੂੰ ਖੀਰਾਬ ਫਸਲਾਂ ਦਾ ਮੁਆਵਜ਼ਾ ਜਾਰੀ ਕੀਤਾ ਜਾਵੇ, ਜੋ ਕਿ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਿਛਲੇ 2 ਸਾਲਾਂ ਤੋਂ ਕਿਸੇ ਨੇ ਵੀ ਫਾਜਿਲਕਾ ਜ਼ਿਲ੍ਹੇ ਵਿੱਚ ਕਿਸਾਨਾਂ ਦੇ ਹੋਏ ਮੁਆਵਜ਼ੇ ਲਈ ਮੰਗ ਨਹੀਂ ਕੀਤੀ ਸੀ ਅਤੇ ਨਾ ਹੀ ਕਿਸੇ ਸਰਕਾਰ ਵੱਲੋਂ ਇਸ ਸਬੰਧੀ ਕੋਈ ਅਰਜ਼ੋਈ ਕੀਤੀ ਗਈ ਸੀ। ਪਰੰਤੂ ਆਮ ਆਦਮੀ ਪਾਰਟੀ ਦੀ ਨੇ ਸਰਕਾਰ ਦੇ 6 ਮਹੀਨਿਆਂ ਦੇ ਅੰਦਰ ਹੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿੱਤੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਕਿਸਾਨਾਂ ਲਈ ਰਾਸ਼ੀ ਜਰੀ ਕਰਨ ‘ਤੇ ਕਿਸਾਨਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਜ਼ਿਲ੍ਹੇ ਦੇ ਆਪ ਵਿਧਾਇਕਾਂ ਨੇ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ।






