ਮਾਨਸਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਬਿਸ਼ਨੋਈ ਗੈਂਗ ਵੱਲੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਹੈ।
ਸੂਤਰਾਂ ਅਨੁਸਾਰ ਮਾਨਸਾ ਪੁਲਿਸ ਨੇ ਧਮਕੀਆਂ ਦੇਣ ਵਾਲਿਆਂ ਨੂੰ ਰਾਜਸਥਾਨ ਤੋਂ ਲੱਭ ਲਿਆ ਹੈ। ਸੂਤਰਾਂ ਅਨੁਸਾਰ ਇਕ ਟੀਮ ਪਹਿਲਾਂ ਹੀ ਗੁਆਂਢੀ ਸੂਬੇ ਵਿਚ ਹੈ ਤੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।ਮਾਨਸਾ ਪੁਲਿਸ ਨੇ ਰਾਜਸਥਾਨ ਤੋਂ ਦੋ ਵਿਅਕਤੀਆਂ ਨੂੰ ਟਰੇਸ ਕੀਤਾ ਹੈ।
ਦੱਸ ਦਈਏ ਕਿ ਵਿਦੇਸ਼ ਤੋਂ ਪਰਤਣ ਤੋਂ ਬਾਅਦ ਬਲਕੌਰ ਸਿੰਘ ਨੇ ਮਾਨਸਾ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਸ ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਗਈ।
ਦੱਸ ਦਈਏ ਕਿ ਅਣਪਛਾਤੇ ਲੋਕਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੇਲ ਭੇਜੀ ਸੀ, ਜਿਸ ਵਿਚ ਚਿਤਾਵਨੀ ਦਿੱਤੀ ਗਈ ਸੀ ਕਿ ਉਹ ਜੱਗੂ ਭਗਵਾਨਪੁਰੀਆ ਅਤੇ ਲਾਰੇਂਸ ਬਿਸ਼ਨੋਈ ਦੀ ਸੁਰੱਖਿਆ ਘੱਟ ਕਰਨ ਦੀ ਗੱਲ ਨਾ ਕਰਨ, ਨਹੀਂ ਤਾਂ ਉਸ ਦਾ ਉਸ ਦੇ ਪੁੱਤਰ ਤੋਂ ਵੀ ਮਾੜਾ ਹਾਲ ਹੋਵੇਗਾ।






