Balbir Singh Pannu Appointed New PUNSUP Chairman: ਪੰਜਾਬ ਸਰਕਾਰ ਵੱਲੋਂ ਬਲਵੀਰ ਪੰਨੂ ਨੂੰ ਅੱਜ ਪੰਜਾਬ ਰਾਜ ਸਿਵਲ ਸਪਲਾਈ ਕਾਰਪੋਰੇਸ਼ਨ (PUNSUP) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਬਲਵੀਰ ਪੰਨੂ ਅੱਜ ਆਪਣਾ ਅਹੁਦਾ ਸੰਭਾਲਣ ਲਈ ਪਨਸਪ ਦੇ ਦਫ਼ਤਰ ਪੁੱਜੇ ਤਾਂ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਬਲਵੀਰ ਪੰਨੂ ਫੌਜ ਵਿੱਚੋਂ ਸੇਵਾਮੁਕਤ ਹਨ ਅਤੇ ਸੇਵਾਮੁਕਤ ਹੋਣ ਤੋਂ ਬਾਅਦ ਤੋਂ ਹੀ ਸਮਾਜ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ। ਜਦੋਂ ਉਹ ਫੌਜ ਵਿੱਚ ਸਨ ਤਾਂ ਵੀ ਦੇਸ਼ ਸੇਵਾ ਦਾ ਜਜ਼ਬਾ ਪੂਰਾ ਸੀ ਅਤੇ ਹੁਣ ਜਦੋਂ ਉਹ ਫੌਜ ਵਿੱਚੋਂ ਸੇਵਾਮੁਕਤ ਹੋਏ ਹਨ ਤਾਂ ਵੀ ਦੇਸ਼ ਦੀ ਸੇਵਾ ਦਾ ਜਜ਼ਬਾ ਉਨ੍ਹਾਂ ਦੇ ਦਿਲ-ਦਿਮਾਗ ਵਿੱਚ ਹੈ।
ਉਨ੍ਹਾਂ ਕਿਹਾ ਕਿ ਹੁਣ ਜਦੋਂ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਪਨਸਪ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਤਾਂ ਜਿਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਸੁਚੱਜੇ ਢੰਗ ਨਾਲ ਕੰਮ ਕਰ ਰਹੀ ਹੈ, ਉਹ ਵੀ ਉਸੇ ਤਰ੍ਹਾਂ ਕੰਮ ਕਰਨਗੇ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਣਗੇ।
ਪੰਜਾਬ ਸਰਕਾਰ ਵੱਲੋਂ ਪਨਸਪ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪਾਰਟੀ ਨੇ ਬਹੁਤ ਮਾਣ ਸਤਿਕਾਰ ਦਿੱਤਾ ਹੈ ਅਤੇ ਉਹ ਆਪਣੇ ਪੱਧਰ ‘ਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ ਕਿ ਪਾਰਟੀ ਨੇ ਜੋ ਮਾਣ ਬਖਸ਼ਿਆ ਹੈ, ਉਸ ਨੂੰ ਪੂਰਾ ਕਰ ਸਕਣ। ਸਰਕਾਰ ਮੈਨੂੰ ਜੋ ਵੀ ਜਿੰਮੇਵਾਰੀ ਦੇਵੇਗੀ, ਮੈਂ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗਾ ਅਤੇ ਕਿਸਾਨ ਭਰਾਵਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿਆਂਗਾ।






