ਚੰਡੀਗੜ੍ਹ ਯੂਨੀਵਰਸਿਟੀ ਦੇ ਹੋਸਟਲ ਦੀਆਂ ਵਿਦਿਆਰਥਣਾਂ ਦੀ ਨਹਾਉਂਦੇ ਸਮੇਂ ਅਸ਼ਲੀਲ ਵੀਡੀਓ ਬਣਾਉਣ ਵਾਲੀ ਕੁੜੀ ਨੂੰ ਗ੍ਰਿ੍ਫਤਾਰ ਕਰ ਲਿਆ ਗਿਆ ਹੈ। ਇਸ ਕੁੜੀ ਨੇ ਕਬੂਲ ਕੀਤਾ ਹੈ ਕਿ ਉਸ ਨੇ ਇਹ ਵੀਡੀਓ ਸ਼ਿਮਲਾ ਦੇ ਮੁੰਡੇ ਦੇ ਕਹਿਣ ਉਤੇ ਬਣਾਈਆਂ ਸਨ।
ਇਹ ਵੀਡੀਓ ਬਣਾ ਕੇ ਇਸ ਲੜਕੇ ਨੂੰ ਭੇਜਦੀ ਸੀ ਤੇ ਅੱਗੋਂ ਇਹ ਲੜਕਾ ਇਨ੍ਹਾਂ ਨੂੰ ਵਾਇਰਲ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਵੀਡੀਓ ਕਾਫੀ ਸਮੇਂ ਤੋਂ ਬਣਾਈ ਜਾ ਰਹੀ ਸੀ।
ਜਦੋਂ ਮਾਮਲਾ ਵਾਰਡਨ ਦੇ ਧਿਆਨ ਵਿੱਚ ਆਇਆ ਤਾਂ ਹੰਗਾਮਾ ਹੋ ਗਿਆ। ਵਿਦਿਆਰਥੀਆਂ ਨੇ ਦੋਸ਼ੀਆਂ ਖਿਲਾਫ ਕਾਰਵਾਈ ਨੂੰ ਲੈ ਕੇ ਖੂਬ ਹੰਗਾਮਾ ਕੀਤਾ।
60 ਦੇ ਕਰੀਬ ਕੁੜੀਆਂ ਦੀਆਂ ਵੀਡੀਓ ਬਣਾ ਕੇ ਵਾਇਰਲ ਕਰਨ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਲੜਕੀਆਂ ਦੀ ਵੀਡੀਓ ਇੰਟਰਨੈੱਟ ਮੀਡੀਆ ‘ਤੇ ਵਾਇਰਲ ਕਰਨ ਵਾਲਾ ਨੌਜਵਾਨ ਸ਼ਿਮਲਾ ਦਾ ਵਸਨੀਕ ਸੀ, ਜਿਸ ਨੂੰ ਹੋਸਟਲ ਦੀ ਇਕ ਲੜਕੀ ਨਹਾਉਂਦੀਆਂ ਲੜਕੀਆਂ ਦੀ ਵੀਡੀਓ ਬਣਾ ਕੇ ਭੇਜਦੀ ਸੀ।






