Chandigarh University Ghruan Mohali viral Video Case: ਪੰਜਾਬ ਦੇ ਮੋਹਾਲੀ ਸਥਿਤ ਇੱਕ ਨਿੱਜੀ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਿੱਚ 60 ਵਿਦਿਆਰਥਣਾਂ ਦੇ ਇਸ਼ਨਾਨ ਕਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਹੰਗਾਮਾ ਮਚ ਗਿਆ ਹੈ। ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇਸ ਮਾਮਲੇ ਸਬੰਧੀ ਐਫਆਈਆਰ ਦਰਜ ਕਰਕੇ ਮੁਲਜ਼ਮ ਵਿਦਿਆਰਥੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਨਾਲ ਹੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ ਜਾਰੀ ਹੁਕਮਾਂ ਵਿੱਚ ਯੂਨੀਵਰਸਿਟੀ ਵਿੱਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਅਧਿਆਪਕਾਂ ਅਤੇ ਗੈਰ ਵਿੱਦਿਅਕ ਵਿਭਾਗ ਦੇ ਸਟਾਫ਼ ਨੂੰ ਆਉਣ ਲਈ ਕਿਹਾ ਗਿਆ ਹੈ।

ਹਾਲਾਂਕਿ ਇਸ ਦੌਰਾਨ ਅਧਿਆਪਕਾਂ ਅਤੇ ਗੈਰ ਵਿੱਦਿਅਕ ਵਿਭਾਗ ਦੇ ਸਟਾਫ਼ ਨੂੰ ਆਉਣ ਲਈ ਕਿਹਾ ਗਿਆ ਹੈ।
ਚੰਡੀਗੜ੍ਹ ਯੂਨੀਵਰਸਿਟੀ ਦੇ ਰਜਿਸਟਰਾਰ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੁਝ ਅਣਸੁਖਾਵੇਂ ਕਾਰਨਾਂ ਕਰਕੇ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਲਈ 19 ਅਤੇ 20 ਸਤੰਬਰ 2022 ਨੂੰ ਗੈਰ-ਅਧਿਆਪਨ ਦਿਵਸ ਹੋਵੇਗਾ। ਅਜਿਹੀ ਸਥਿਤੀ ਵਿੱਚ ਵਿਦਿਆਰਥੀਆਂ ਨੂੰ ਇਨ੍ਹਾਂ ਦੋ ਦਿਨਾਂ ’ਤੇ ਆਉਣ ਦੀ ਲੋੜ ਨਹੀਂ ਹੈ, ਪਰ ਫੈਕਲਟੀ ਅਤੇ ਨਾਨ-ਟੀਚਿੰਗ ਵਿਭਾਗ ਦਾ ਸਮੁੱਚਾ ਸਟਾਫ਼ ਹੋਰਨਾਂ ਦਿਨਾਂ ਵਾਂਗ ਆਪਣੇ-ਆਪਣੇ ਵਿਭਾਗਾਂ ਵਿੱਚ ਰਿਪੋਰਟ ਕਰੇਗਾ। ਇਸ ਦੇ ਨਾਲ ਹੀ ਯੂਨੀਵਰਸਿਟੀ ਦੀਆਂ ਹੋਰ ਗਤੀਵਿਧੀਆਂ ਵੀ ਆਮ ਵਾਂਗ ਚੱਲਣਗੀਆਂ।
ਦੱਸ ਦਈਏ ਕਿ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਵਿਦਿਆਰਥੀ ਨੇ ਇੱਥੇ ਪੜ੍ਹ ਰਹੀਆਂ 60 ਵਿਦਿਆਰਥਣਾਂ ਨੂੰ ਨਹਾਉਂਦੇ ਸਮੇਂ ਵੀਡੀਓ ਬਣਾ ਲਿਆ ਅਤੇ ਬਾਅਦ ‘ਚ ਇਸ ਨੂੰ ਵਾਇਰਲ ਕਰ ਦਿੱਤਾ ਗਿਆ। ਹੁਣ ਇਸ ਗੰਭੀਰ ਮਾਮਲੇ ‘ਚ ਦੋਸ਼ੀ ਵਿਦਿਆਰਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ 8 ਵਿਦਿਆਰਥਣਾਂ ਵੱਲੋਂ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ, ਜਿਸ ਦਾ ਪੁਲਿਸ ਨੇ ਖੰਡਨ ਕੀਤਾ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ.ਆਰ.ਐਸ.ਬਾਵਾ ਨੇ ਕਿਹਾ ਹੈ ਕਿ ਅਫਵਾਹਾਂ ਹਨ ਕਿ 7 ਲੜਕੀਆਂ ਨੇ ਖੁਦਕੁਸ਼ੀ ਕਰ ਲਈ ਹੈ ਜਦਕਿ ਸੱਚਾਈ ਇਹ ਹੈ ਕਿ ਕਿਸੇ ਵੀ ਲੜਕੀ ਨੇ ਅਜਿਹਾ ਕਦਮ ਚੁੱਕਣ ਦੀ ਕੋਸ਼ਿਸ਼ ਨਹੀਂ ਕੀਤੀ।






