Punjab-Haryana Weather Report: ਮੌਨਸੂਨ ਹੌਲੀ-ਹੌਲੀ ਵਾਪਸੀ ਲਈ ਤਿਆਰ ਹੈ, ਪਰ ਇਸ ਵਿਚਕਾਰ ਦੇਸ਼ ਦੇ ਕਈ ਹਿੱਸਿਆਂ ਵਿੱਚ ਨਿਰੰਤਰ ਮੀਂਹ ਪੈ ਰਿਹਾ ਹੈ। ਇਸ ਕੜੀ ‘ਚ ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਦਿਨਾਂ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਦਰਅਸਲ, ਕਈ ਥਾਵਾਂ ਤੇ ਹਲਕੀ ਬਾਰਿਸ਼ ਹੋ ਰਹੀ ਹੈ ਜੋ ਕਿ ਆਉਣ ਵਾਲੇ ਪੰਜ-ਸੰਤ ਦਿਨਾਂ ਤੱਕ ਜਾਰੀ ਰਹੇਗੀ। ਪੰਜਾਬ ਵਿੱਚ ਕਈ ਥਾਵਾਂ ਤੇ ਹਲਕੀ ਅਤੇ ਦਰਮਿਆਨੀ ਬਾਰਿਸ਼ ਹੋ ਰਹੀ ਹੈ।

ਹਰਿਆਣਾ ਦੇ ਕਈ ਸ਼ਹਿਰਾਂ ਵਿੱਚ ਬਾਰਿਸ਼
ਜਾਣਕਾਰੀ ਲਈ ਦੱਸ ਦੇਈਏ ਕਿ ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦੁਪਹਿਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਵਿੱਚ ਰੇਵਾੜੀ ਅਤੇ ਨੂਹ ਨੂੰ ਛੱਡ ਕੇ ਬਾਕੀ ਸਾਰੇ 20 ਜ਼ਿਲ੍ਹਿਆਂ ਵਿੱਚ ਦੁਪਹਿਰ 12 ਵਜੇ ਤੱਕ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਗੁਰੂਗ੍ਰਾਮ ਅਤੇ ਇਸ ਦੇ ਨਾਲ ਲੱਗਦੇ ਨੂਹ ਵਿੱਚ 108 ਮਿਲੀਮੀਟਰ ਤੱਕ ਮੀਂਹ ਦਰਜ ਕੀਤਾ ਗਿਆ ਹੈ। ਜੀਟੀ ਰੋਡ ਵਾਲੇ ਜ਼ਿਲ੍ਹਿਆਂ ਵਿੱਚ ਵੀ ਚੰਗੀ ਬਾਰਸ਼ ਦਰਜ ਕੀਤੀ ਗਈ ਹੈ।

ਬਰਸਾਤ ਦੇ ਮੌਸਮ ਕਾਰਨ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਬੀਤੀ ਰਾਤ ਮੇਵਾਤ ਵਿੱਚ ਘੱਟੋ-ਘੱਟ ਤਾਪਮਾਨ 20.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਸੂਬੇ ਵਿੱਚ ਸਭ ਤੋਂ ਘੱਟ ਹੈ। ਇਸ ਦੇ ਨਾਲ ਹੀ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ 24.9 ਡਿਗਰੀ ਦਰਜ ਕੀਤਾ ਗਿਆ, ਜੋ ਸੂਬੇ ਵਿੱਚ ਸਭ ਤੋਂ ਵੱਧ ਹੈ। ਦੱਸ ਦੇਈਏ ਕਿ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਪਾਰਾ 24 ਡਿਗਰੀ ਤੱਕ ਪਹੁੰਚ ਗਿਆ ਹੈ। ਰਾਤ ਨੂੰ ਠੰਡ ਪੈ ਰਹੀ ਹੈ। ਹਰਿਆਣਾ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦੇ ਆਸ-ਪਾਸ ਬਣਿਆ ਹੋਇਆ ਹੈ।






