chita idar milda hai Viral: ਪੰਜਾਬ ਵਿੱਚ ਚਿੱਟੇ ਦਾ ਕਹਿਰ ਵਧਦਾ ਜਾ ਰਿਹਾ ਹੈ ਅਤੇ ਵੇਚਣ ਵਾਲਿਆਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਹੁਣ ਸ਼ਰੇਆਮ ਚਿੱਟੇ ਵੇਚਣ ਦਾ ਹੌਕਾ ਦਿੰਦੇ ਹੋਏ ਸਰਕਾਰ ਅਤੇ ਪੁਲਿਸ ਨੂੰ ਲਲਕਾਰਦੇ ਨਜ਼ਰ ਆ ਰਹੇ ਹਨ। ਚਿੱਟੇ ‘ਚ ਗਰਕ ਜਵਾਨੀ ਦੀਆਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੁਣ ਬਠਿੰਡਾ ਦੇ ਭਾਈ ਬਖਤੌਰ ਵਿੱਚ ਚਿੱਟੇ ਕਿਥੇ ਮਿਲੇਗਾ, ਇਸ ਸਬੰਧੀ ਸਾਈਨ ਬੋਰਡ ਲੱਗੇ ਵਿਖਾਈ ਦਿੱਤੇ ਹਨ।
ਸੋਸ਼ਲ ਮੀਡੀਆ ‘ਤੇ ਇਹ ਸਾਈਨ ਬੋਰਡ ਦੀ ਤਸਵੀਰ ਖੂਬ ਵਾਇਰਲ ਹੋ ਰਹੀ ਹੈ, ਜਿਸ ਵਿੱਚ ਲਿਖਿਆ ਹੈ, ‘ਚਿੱਟਾ ਇੱਧਰ ਮਿਲਦਾ ਹੈ।’ ਇਸ ਬੋਰਡ ਨੂੰ ਲੈ ਕੇ ਪਿੰਡ ਭਾਈ ਬਖਤੌਰ ਦੇ ਇਕ ਨੌਜਵਾਨ ਵੱਲੋਂ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ ਗਈ ਹੈ।
ਪੰਜਾਬ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਚਿੱਟੇ ਨੂੰ ਮਹੀਨਿਆਂ ਵਿੱਚ ਚੁਟਕੀ ਨਾਲ ਹੀ ਬੰਦ ਕੀਤੇ ਜਾਣ ਦੇ ਦਾਅਵਿਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪਿਛਲੇ ਦਿਨੀ ਦਿੱਤੇ ਨਸ਼ੇ ਬਾਰੇ ਬਿਆਨਾਂ ਨੂੰ ਲੈ ਕੇ ਲੋਕ ਸਵਾਲ ਖੜੇ ਕਰ ਰਹੇ ਹਨ। ਪਹਿਲਾਂ ਪੰਜਾਬ ਵਿੱਚ ਰਹੀ ਕਾਂਗਰਸ ਸਰਕਾਰ ਨੇ ਵੀ ਵੋਟਾਂ ਵੇਲੇ ਵਾਅਦੇ ਕੀਤੇ ਸੀ ਕਿ ਨਸ਼ੇ ਦਾ ਲੱਕ ਤੋੜ ਕੇ ਰੱਖ ਦਿਆਂਗੇ ਪਰੰਤੂ ਪੰਜਾਬ ਵਿੱਚ ਨਸ਼ਾ ਲਗਾਤਾਰ ਵਧ ਰਿਹਾ ਹੈ ਹੁਣ ਪੰਜਾਬ ਵਿੱਚ ਸੱਤਾ ਬਦਲੀ ਹੈ ਪ੍ਰੰਤੂ ਚਿੱਟੇ ਨੂੰ ਲੈ ਕੇ ਕੋਈ ਹਾਲਾਤ ਨਹੀਂ ਬਦਲੇ, ਜਿਸ ਕਰਕੇ ਪੰਜਾਬ ਵਿੱਚ ਹਰ ਦਿਨ ਚਿੱਟੇ ਨੂੰ ਲੈ ਕੇ ਕਥਿਤ ਤੌਰ ਤੇ ਮੌਤਾਂ ਹੋ ਰਹੀਆਂ ਹਨ ਅਤੇ ਲੋਕ ਸਰਕਾਰਾਂ ਤੋਂ ਸਵਾਲ ਪੁੱਛ ਰਹੇ ਹਨ ਕਿ ਆਖ਼ਿਰ ਚਿੱਟੇ ਨੂੰ ਲੈ ਕੇ ਪੰਜਾਬ ਦੇ ਵਿੱਚ ਕਿਉਂ ਇੰਨੇ ਲੋਕ ਮਰ ਰਹੇ ਹਨ।
ਬਿਆਨ ਵਿੱਚ ਮੁੱਖ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕੋਲ ਕੋਈ ਗਿੱਦੜਸਿੰਗੀ ਨਹੀਂ ਹੈ ਕਿ ਨਸ਼ਾ ਇਸੇ ਤਰ੍ਹਾਂ ਬੰਦ ਹੋ ਜਾਵੇਗਾ, ਇਸ ਨੂੰ ਬੰਦ ਕਰਨ ਵਿੱਚ ਸਮਾਂ ਲੱਗੇਗਾ। ਨੌਜਵਾਨ ਨੇ ਚਿੰਤਾ ਪਰਗਟ ਕੀਤੀ ਹੈ ਉਹਨਾਂ ਦੇ ਪਿੰਡ ਅਤੇ ਜ਼ਿਲ੍ਹੇ ਬਠਿੰਡੇ ਵਿੱਚ ਚਿੱਟੇ ਨਾਲ ਮੌਤਾਂ ਹੋ ਰਹੀਆਂ ਹਨ।






