ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਵਾਲੇ ਦਿਨ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਅੱਜ ਆਪਣਾ ਵਾਅਦਾ ਸਿਰੇ ਚਾੜ੍ਹ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਨੇ ਲਿਖਿਆ ਹੈ ਕਿ..
ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ…ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ..
ਲਗਭਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ..
ਜੋ ਕਹਿੰਦੇ ਹਾਂ, ਉਹ ਕਰਦੇ ਹਾਂ..






