ਹਵਾਈ ਸੈਨਾ ਦੀ 90ਵੀਂ ਵਰ੍ਹੇਗੰਢ ਮੌਕੇ ਸੁਖਨਾ ਲੇਕ ਚੰਡੀਗੜ੍ਹ ਵਿਖੇ ਹਵਾਈ ਸੈਨਾ ਵੱਲੋਂ ਏਅਰ ਸ਼ੋਅ ਕਰਵਾਇਆ ਗਿਆ।ਇਸ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਪੰਜਾਬ ਰਾਜਪਾਲ ਬਨਵਾਰੀਲਾਲ ਪਰੋਹਿਤ ਵਿਸ਼ੇਸ ਤੌਰ ‘ਤੇ ਪਹੁੰਚੇ । ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਦੌਰਾਨ ਗੈਰ ਹਾਜ਼ਰ ਰਹੇ । ਜਿਸ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਨੇ ਇਤਰਾਜ਼ ਜਤਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਸਮਾਗਮ ਵਿੱਚੋਂ ਨਦਾਰਦ ਰਹਿਣਾ ਮੰਦਭਾਗਾ ਹੈ।
ਅਮਨ ਅਰੋੜਾ ਨੇ ਕੀਤਾ ਰਾਜਪਾਲ ਦੇ ਬਿਆਨ ਦਾ ਖੰਡਨ
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਵਿੱਚ ਸ਼ਾਮਲ ਨਾ ਹੋਣ ਦੇ ਰਾਜਪਾਲ ਦੇ ਬਿਆਨ ਦਾ ਖੰਡਨ ,ਇਸ ਦਿਨ ਇਸ ਤਰ੍ਹਾਂ ਦੀ ਗੱਲ ਨਹੀਂ ਹੋਣੀ ਚਾਹੀਦੀ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਤੋਂ ਤੈਅ ਪ੍ਰੋਗਰਾਮ ਅਨੁਸਾਰ ਗੁਜਰਾਤ ਗਏ ਹੋਏ ਹਨ, ਉਨ੍ਹਾਂ ਨੂੰ ਇਸ ਪ੍ਰੋਗਰਾਮ ਬਾਰੇ ਪਹਿਲਾਂ ਸੂਚਿਤ ਨਹੀਂ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਰਾਸ਼ਟਰਪਤੀ ਦੇ ਆਉਣ ਤੋਂ ਲੈ ਕੇ ਉਨ੍ਹਾਂ ਦੇ ਜਾਣ ਤੱਕ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਮੈਨੂੰ ਦਿੱਤੀਆਂ ਹਨ।ਮੈਂ ਕਿਹਾ ਹੈ ਕਿ ਰਾਜਪਾਲ ਨੂੰ ਅੱਜ ਅਜਿਹਾ ਬਿਆਨ ਦੇਣ ਤੋਂ ਬਚਣਾ ਚਾਹੀਦਾ ਸੀ।ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਕੀਤੀ ਨਿਖੇਧੀ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਇਸ ਨੂੰ ਮੰਦਭਾਗਾ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਭਾਰਤੀ ਹਵਾਈ ਸੈਨਾ ਦੇ ਵੱਲੋਂ ਕਰਵਾਏ ਗਏ ਪ੍ਰੋਗਰਾਮ ਜਿਸ ਵਿੱਚ ਭਾਰਤ ਦੀ ਰਾਸ਼ਟਰਪਤੀ ਸ਼ਾਮਲ ਹੋਏ ਸਨ ਇਸ ਪ੍ਰੋਗਰਾਮ ਵਿੱਚ ਸ਼ਾਮਲ ਨਹੀਂ ਹੋਏ ਅਤੇ ਗੁਜਰਤ ਦਾ ਦੌਰਾ ਕੀਤਾ ।
ਦੋ ਦਿਨਾਂ ਗੁਜਰਾਤ ਦੌਰੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ
ਤੁਹਾਨੂੰ ਦਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੇ ਦੋ ਦਿਨਾਂ ਦੌਰੇ ਤੇ ਹਨ । ਦੋਵੇਂ ਆਗੂਆਂ ਨੇ ਗੁਜਰਾਤ ਦੇ ਕਬਾਇਲੀ ਬਹੁਲਤਾ ਵਾਲੇ ਦਾਹੋਦ ਜ਼ਿਲ੍ਹੇ ਦੇ ਦਾਹੋਦ ਕਸਬੇ ਵਿੱਚ ਸਾਂਝੇ ਤੌਰ ‘ਤੇ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਤੋਂ ਬਾਅਦ ਉਹ ਵਡੋਦਰਾ ਸ਼ਹਿਰ ‘ਚ ਤਿਰੰਗਾ ਯਾਤਰਾ ‘ਚ ਹਿੱਸਾ ਲੈਣਗੇ।






