ਪੰਜਾਬ ਕ੍ਰਿਕੇਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਗੁਲਜ਼ਾਰ ਨੇ ਟਵਿੱਟਰ ‘ਤੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ ਕਿ ਮੈਂ ਨਿੱਜੀ ਕਾਰਨਾਂ ਕਰਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ। ਹਾਲਾਂਕਿ ਗੁਲਜ਼ਾਰ ਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਲੈ ਕੇ ਕੋਈ ਬਿਆਨ ਨਹੀਂ ਦਿੱਤਾ ਹੈ। ਟਵੀਟ ਵਿੱਚ ਉਹਨਾਂ ਨਿੱਜੀ ਕਾਰਨਾਂ ਦਾ ਹਵਾਲਾ ਦਿਤਾ ਹੈ।






