ਆਮ ਆਦਮੀ ਪਾਰਟੀ ਦੇ ਵਿਧਾਇਕ (AAP MLA) ਜਗਦੀਪ ਸਿੰਘ ਕਾਕਾ ਬਰਾੜ ਦੇ ਘਰ ਚੋਰੀ ਹੋਈ ਹੈ।ਵਿਧਾਇਕ ਦੇ ਘਰੋਂ ਸੋਨੇ ਦੀ ਚੋਰੀ ਹੋਈ ਹੈ। ਚੋਰੀ ਹੋਏ ਸੋਨੇ ਦੀ ਕੀਮਤ 13 ਲੱਖ ਰੁਪਏ ਦੱਸੀ ਜਾ ਰਹੀ ਹੈ।
ਘਰ ਵਿਚ ਕੰਮ ਕਰਨ ਵਾਲੀ ਨੌਕਰਾਣੀ ਉਤੇ ਚੋਰੀ ਦੋਸ਼ ਲੱਗੇ ਹਨ। ਜਗਦੀਪ ਸਿੰਘ ਕਾਕਾ ਬਰਾੜ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਚੋਰੀ ਦੀ ਸ਼ਿਕਾਇਤ ਪੁਲਿਸ ਕੋਲ ਕੀਤੀ ਗਈ ਹੈ।
ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਚੋਰੀ ਦੇ ਇਲਜ਼ਾਮ ਘਰ ਵਿਚ ਕੰਮ ਕਰਨ ਵਾਲੀ ਮਹਿਲਾ ਉਤੇ ਲੱਗੇ ਹਨ। ਜਿਸ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਫਿਲਹਾਲ ਇਸ ਮਾਮਲੇ ਸਬੰਧੀ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।






