ਅਕਸਰ ਹੀ ਦੇਖਣ ਵਿੱਚ ਆਉਂਦਾ ਹੈ ਕਿ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਆਪਣਾ ਵਧੀਆ ਭਵਿੱਖ ਬਣਾਉਂਣ ਦੇ ਲਈ ਵਿਦੇਸ਼ਾਂ ਨੂੰ ਭੱਜਦੇ ਹਨ। ਇਨ੍ਹਾਂ ਕੋਸ਼ਿਸ਼ਾਂ ਵਿੱਚ ਕੁੱਝ ਨੌਜਵਾਨ ਸਫਲ ਹੋ ਜਾਂਦੇ ਹਨ ਅਤੇ ਕੁੱਝ ਅਸਫਲ ਹੁੰਦੇ ਹਨ। ਜੋ ਨੌਜਵਨ ਵਿਦੇਸ਼ਾਂ ਵਿੱਚ ਜਾਣ ਵਿੱਚ ਸਫਲ ਹੁੰਦੇ ਹਨ ਉਨ੍ਹਾਂ ਦੀ ਇੱਕ ਹੀ ਕੋਸ਼ਿਸ਼ ਹੁੰਦੀ ਹੈ ਕਿ ਉਹ ਉੱਥੇ ਜਾ ਕੇ ਪੱਕੇ ਹੋ ਜਾਣ ਅਤੇ ਉੱਥੇ ਹੀ ਸੈਟਲ ਹੋ ਜਾਣ। ਅਜਿਹਾ ਹੀ ਸੁਪਨਾ ਲੈ ਕੇ ਪੰਜਾਬ ਦੇ ਜ਼ੀਰਾ ਦਾ ਇੱਕ ਨੌਜਵਾਨ ਮਨੀਲਾ ਗਿਆ ਸੀ ਜਿਸ ਦਾ ਅਣਪਛਾਤੇ ਲੋਕਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।ਜਿਸ ਨੌਜਵਾਨ ਦਾ ਮਨੀਲਾ ਵਿੱਚ ਕਤਲ ਕੀਤਾ ਗਿਆ ਹੈ ਉਸ ਨੌਜਵਾਨ ਦਾ ਨਾਮ ਸੁਖਚੈਨ ਸਿੰਘ ਹੈ ਅਤੇ ਉਹ ਜ਼ੀਰਾ ਦੇ ਜੋਹਲ ਨਗਰ ਦਾ ਰਹਿਣ ਵਾਲਾ ਸੀ। ਉਹ ਰੁਜ਼ਗਾਰ ਦੀ ਭਾਲ ਵਿੱਚ ਤਕਰੀਬਨ 4 ਸਾਲ ਪਹਿਲਾਂ ਹੀ ਮਨੀਲਾ ਗਿਆ ਸੀ। ਪਰ ਸੁਖਚੈਨ ਦਾ ਬੀਤੀ ਰਾਤ ਕੁੱਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਸੁਖਚੈਨ ਦੇ ਪਿਤਾ ਨੂੰ ਆਇਆ ਸੀ ਫੋਨ
ਸੁਖਚੈਨ ਸਿੰਘ ਦੀ ਮੌਤ ਬਾਰੇ ਜਾਣਕਾਰੀ ਦਿੰਦਿਆਂ ਉਸ ਦੇ ਪਿਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਖਚੈਨ ਸਿੰਘ ਨਾਲ ਫੋਨ ਉੱਤੇ ਗੱਲਬਾਤ ਹੋਈ ਸੀ ਤਾਂ ਉਸ ਨੇੇ ਦੱਸਿਆ ਸੀ ਕਿ ਉਹ ਇਥੇ ਬਿਲਕੁਲ ਠੀਕ ਹੈ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੁਖਚੈਨ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਨੇ ਮਨੀਲਾ ਵਿੱਚ ਪੱਕਾ ਹੋਣ ਲਈ ਫਾਈਲ ਲਗਾਈ ਹੋਈ ਹੈ।ਸੁਖਚੈਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਉਸ ਦੇ ਦੋਸਤ ਦਾ ਫੋਨ ਆਇਆ ਕਿ ਉਸ ਦੀ ਤਬੀਅਤ ਕੁੱਝ ਠੀਕ ਨਹੀਂ ਸੀ ਅਤੇ ਜਦੋਂ ਡਾਕਟਰ ਦੇ ਕੋਲੋਂ ਉਹ ਦਵਾਈ ਲੈ ਕੇ ਵਾਪਸ ਆ ਰਿਹਾ ਸੀ ਤਾਂ ਕੁਝ ਬਦਮਾਸ਼ਾਂ ਨੇ ਸੁਖਚੈਨ ਸਿੰਘ ਦਾ ਗੋਲ਼ੀਆਂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਨੌਜਵਾਨ ਪੁੱਤਰ ਦੇ ਕਤਲ ਦੀ ਖਬਰ ਸੁਣਨ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।ਇਸ ਦੁਖਦਾਈ ਘਟਨਾ ਤੋਂ ਬਾਅਦ ਸਾਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।






