ਚੰਡੀਗੜ੍ਹ: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਦੇ ਘਰ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਉਨ੍ਹਾਂ ਦੇ ਛੋਟੇ ਪੁੱਤਰ ਦਾ ਦਿਹਾਂਤ ਹੋ ਗਿਆ ਹੈ। ਇਸ ਸਮੇਂ ਉਨ੍ਹਾਂ ਦਾ ਪਰਿਵਾਰ ਡੁੰਘੇ ਸਦਮੇ ਵਿੱਚ ਹੈ। ਦੱਸ ਦੇਈਏ ਕਿ ਉਨ੍ਹਾਂ ਦਾ ਛੋਟਾ ਪੁੱਤਰ ਅਰਸ਼ ਸ਼ਰਮਾ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਆਪਣੇ ਕੰਮ ਸਬੰਧੀ ਫਗਵਾੜਾ ਜਾ ਰਹੇ ਸਨ।
ਦੱਸ ਦੇਈਏ ਕਿ ਅਰਸ਼ ਸ਼ਰਮਾ ਦਾ ਅੰਤਿਮ ਸੰਸਕਾਰ ਅੱਜ 8 ਨਵੰਬਰ ਨੂੰ ਦੁਪਹਿਰ ਬਾਅਦ 3.30 ਵਜੇ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿੱਚ ਕੀਤਾ ਜਾਵੇਗਾ। ਉਹਨਾਂ ਦੀ ਲੰਘੀ ਰਾਤ ਫਗਵਾੜਾ ਵਿਖੇ ਸੜਕ ਹਾਦਸੇ ਵਿਚ ਦਿਹਾਂਤ ਹੋ ਗਿਆ ਸੀ। 25 ਸਾਲਾ ਅਰਸ਼ ਸ਼ਰਮਾ ਇਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦੇ ਸਨ।






