ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਲੈ ਕੇ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਜਨਰਲ ਇਜਲਾਜ ਦੌਰਾਨ ਚੋਣ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਲੈ ਕੇ ਪ੍ਰਧਾਨ ਚੁਣੇ ਗਏ।
ਪਈਆਂ ਵੋਟਾਂ ਦੇ ਵੇਰਵੇ:
ਕੁੱਲ ਪਈਆਂ ਵੋਟਾਂ – 146
ਹਰਜਿੰਦਰ ਸਿੰਘ ਧਾਮੀ – 104
ਬੀਬੀ ਜਗੀਰ ਕੌਰ – 42
ਉਧਰ, ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਉਨ੍ਹਾਂ ਨਾਲ ਧੱਕੇ ਦੇ ਬਾਵਜੂਦ 42 ਵੋਟਾਂ ਮਿਲੀਆਂ ਹਨ ਅਤੇ ਉਨ੍ਹਾਂ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਲਈ ਆਪਣੀ ਲੜਾਈ ਜਾਰੀ ਰੱਖਣਗੇ। ਇਸ ਦੌਰਾਨ ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ।
ਉਨ੍ਹਾਂ ਦੇ ਮੁਕਾਬਲੇ ਵਿਰੋਧੀ ਧਿਰ ਵੱਲੋਂ ਕੋਈ ਉਮੀਦਵਾਰ ਨਹੀਂ ਸੀ। ਸ੍ਰੀ ਅਵਤਾਰ ਸਿੰਘ ਫਤਿਹਗੜ੍ਹ ਜੂਨੀਅਰ ਮੀਤ ਪ੍ਰਧਾਨ ਤੇ ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਚੁਣੇ ਗਏ।
ਇਸ ਤੋਂ ਪਹਿਲਾ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅਰਦਾਸ ਤੇ ਹੁਕਮਨਾਮੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਜਨਰਲ ਇਜਲਾਸ ਸ਼ੁਰੂ ਹੋਇਆ।
ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਅਰਵਿੰਦਰ ਸਿੰਘ ਪੱਖੋਕੇ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਨਾਮ ਪ੍ਰਧਾਨ ਵਜੋਂ ਪੇਸ਼ ਕੀਤਾ, ਜਿਸ ਦੀ ਤਾਈਦ ਭਗਵੰਤ ਸਿੰਘ ਸਿਆਲਕਾ ਨੇ ਕੀਤੀ। ਬੀਬੀ ਜਗੀਰ ਕੌਰ ਦਾ ਨਾਮ ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਪੇਸ਼ ਕੀਤਾ।






