ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਸਰੀ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਉਮਰ 18 ਸਾਲ ਦੱਸੀ ਜਾ ਰਹੀ ਹੈ ਅਤੇ ਨਾਂਅ ਮਹਿਕਪ੍ਰੀਤ ਸਿੰਘ ਸੇਠੀ ਹੈ।
ਇੰਟੀਗ੍ਰੇਟੇਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਬੁੱਧਵਾਰ ਮ੍ਰਿਤਕ ਦੀ ਪਛਾਣ ਦੀ ਪੁਸ਼ਟੀ ਕੀਤੀ। ਜਾਣਕਾਰੀ ਅਨੁਸਾਰ ਪੰਜਾਬੀ ਨੌਜਵਾਨ ਉਪਰ 66 ਐਵੀਨਿਊ ਸਥਿਤ ਨਿਊਟਨ ਦੇ ਸਕੂਲ ਬਾਹਰ ਹਮਲਾ ਹੋਇਆ। ਇਹ ਹਮਲਾ ਚਾਕੂਆਂ ਨਾਲ ਕੀਤਾ ਗਿਆ ਸੀ, ਜਿਸ ਦੌਰਾਨ ਉਸ ਉਪਰ ਕਈ ਹਮਲੇ ਕੀਤੇ ਗਏ ਅਤੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਹਿਕਪ੍ਰੀਤ ਉਪਰ ਉਦੋਂ ਹਮਲਾ ਹੋਇਆ ਜਦੋਂ ਉਹ ਆਪਣੇ ਛੋਟੇ ਭਰਾ ਨੂੰ ਸਕੂਲੋਂ ਲੈਣ ਗਿਆ ਸੀ।
ਸਰੀ ਆਰ.ਸੀ.ਐਮ.ਪੀ ਦੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਜਦੋਂ ਹਮਲੇ ਦੀ ਜਾਣਕਾਰੀ ਮਿਲਣ ‘ਤੇ ਉਹ ਤੁਰੰਤ ਪੁੱਜੇ ਅਤੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ, ਪਰੰਤੂ ਉਸਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ। ਪੁਲਿਸ ਅਨੁਸਾਰ ਮਾਮਲੇ ਵਿੱਚ ਇੱਕ 17 ਸਾਲ ਦੇ ਸ਼ੱਕੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।





