ਚੰਡੀਗੜ੍ਹ: School Timings Changed : ਪੰਜਾਬ ਵਿੱਚ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੇ ਹੁਕਮ ਜਾਰੀ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਠੰਢ ਨੂੰ ਵੇਖਦਿਆਂ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਸਿੱਖਿਆ ਵਿਭਾਗ ਪੰਜਾਬ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ, ਜਿਸ ਤਹਿਤ ਹੁਣ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਨਵੀਂ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਟਵੀਟ ‘ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ…।






