Punjab Schools New Time: ਉੱਤਰੀ ਭਾਰਤ ਵਿੱਚ ਠੰਡ ਦਾ ਕਹਿਰ ਵੱਧਦਾ ਜਾ ਰਿਹਾ ਹੈ। ਪੰਜਾਬ ਠੰਡ ਦੇ ਨਾਲ ਨਾਲ-ਨਾਲ ਧੁੰਦ ਦੇ ਦੋਹਰੇ ਹਮਲੇ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਇਸ ਦੇ ਨਾਲ ਹੀ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਹੈ।
ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 10 ਤੋਂ ਸ਼ਾਮ 3.20 ਵਜੇ ਤੱਕ ਖੁੱਲ੍ਹਣਗੇ।
ਦੱਸ ਦੇਈਏ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਟਵਿੱਟਰ ਅਕਾਊਂਟ ਰਾਹੀਂ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਬਾਰੇ ਜਾਣਕਾਰੀ ਦਿੱਤੀ। ਸੂਬੇ ਵਿੱਚ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਮੁੱਖ ਮੰਤਰੀ ਨੇ ਸਕੂਲਾਂ ਦੇ ਖੁੱਲਣ ਦੇ ਸਮੇਂ ਵਿੱਚ ਬਦਲਾਅ ਕੀਤਾ ਹੈ, ਜੋ ਇੱਕ ਮਹੀਨੇ ਤੱਕ ਲਾਗੂ ਰਹੇਗਾ।
ਉਨ੍ਹਾਂ ਨੇ ਦੱਸਿਆ ਕਿ ਭਲਕੇ 21 ਦਸੰਬਰ 2022 ਤੋਂ 21 ਜਨਵਰੀ 2023 ਤੱਕ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਖੁੱਲਣ ਦਾ ਸਮਾਂ ਸਵੇਰੇ 10 ਵਜੇ ਹੋਵੇਗਾ। ਹਾਲਾਂਕਿ, ਛੁੱਟੀ ਪਹਿਲਾਂ ਦੇ ਸ਼ਡਿਊਲ ਅਨੁਸਾਰ ਹੋਵੇਗੀ।






