ਹਰਿਆਣਾ ਅਤੇ ਪੰਜਾਬ ਸਰਕਾਰ ਵਿਚਾਲੇ ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ ਵੀ ਸਤਲੁਜ-ਯਮੁਨਾ ਲਿੰਕ (SYL) ਨਹਿਰ ਦੀ ਉਸਾਰੀ ਨੂੰ ਲੈ ਕੇ ਸਮਝੌਤਾ ਨਹੀਂ ਹੋ ਰਿਹਾ ਹੈ। ਅੱਜ ਇਕ ਵਾਰ ਫਿਰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦਾ Syl ਉਤੇ ਬਿਆਨ ਦਿੱਤਾ। ਹਰਿਆਣਾ ਦੇ ਸੀਐਮ ਖੱਟਰ ਨੇ ਕਿਹਾ ਕਿ ਪੰਜਾਬ ਦਾ ਰਵੱਈਆ ਢੁਕਵਾਂ ਨਹੀਂ ਹੈ ਅਤੇ ਸੁਪਰੀਮ ਕੋਰਟ ਨੂੰ ਇਸ ਬਾਰੇ ਸੂਚਿਤ ਕਰਾਂਗੇ। ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਮੰਨਣ ਨੂੰ ਤਿਆਰ ਨਹੀਂ ਹੈ। ਜੇਕਰ ਪੰਜਾਬ ਐਕਟ ਦੀ ਗੱਲ ਕਰੀਏ ਤਾਂ ਉਹ ਕੋਈ ਸਮਝੌਤਾ ਨਹੀਂ ਮੰਨ ਰਹੇ ਹਨ। ਅਜਿਹੇ ‘ਚ ਅਸੀਂ ਮਾਨਯੋਗ ਸੁਪਰੀਮ ਕੋਰਟ ਨੂੰ ਇਨ੍ਹਾਂ ਹਾਲਾਤਾਂ ਤੋਂ ਜਾਣੂ ਕਰਵਾਵਾਂਗੇ।
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਕਿਹਾ ਹੈ ਕਿ ਕਿਹਾ ਸਾਡੇ ਕੋਲ ਪਾਣੀ ਨਹੀਂ ਹੈ। ਅਸੀਂ ਪਾਣੀ ਨਹੀਂ ਦੇ ਸਕਦੇ। ਮਾਨ ਨੇ ਕਿਹਾ ਕਿ ਮਾਮਲਾ ਸੁਪਰੀਮ ਕੋਰਟ ‘ਚ ਹੈ ਅਤੇ ਮਾਮਲੇ ਬਾਰੇ ਸੁਪਰੀਮ ਕੋਰਟ ਹੀ ਫੈਸਲਾ ਕਰੇਗੀ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ syl ਨੂੰ ysl ਨਾਲ ਬਦਲਿਆ ਜਾਣਾ ਚਾਹੀਦਾ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਐਸਵਾਈਐਲ ਨੂੰ ਵਾਈਐਸਐਲ ਵਿੱਚ ਬਦਲ ਕੇ ਸਾਨੂੰ ਯਮੁਨਾ ਦਾ ਪਾਣੀ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਯਮੁਨਾ ਤੋਂ ਸਤਲੁਜ ਨੂੰ ਪਾਣੀ ਦੇ ਦਿਉ। ਰਾਹ ਵਿੱਚ ਹਰਿਆਣਾ ਆਉਂਦਾ ਹੈ, ਉਹਨੂੰ ਵੀ ਪਾਣੀ ਦੇ ਦਿਉ।






