ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਵੱਖ-ਵੱਖ ਬੋਰਡਾਂ, ਕਾਰਪੋਰੇਸ਼ਨਾਂ ਅਤੇ ਨਗਰ ਸੁਧਾਰ ਟਰਸਟਾਂ ਵਿੱਚ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ।ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨਾਂ ਦੀ ਜਾਣਕਾਰੀ ਟਵੀਟ ਕਰ ਕੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 15 ਜ਼ਿਲ੍ਹਾ ਯੋਜਨਾਂ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਸਨ।
ਸਾਥੀਆਂ ਨੂੰ ਨਵੀਂ ਜ਼ਿੰਮੇਵਾਰੀਆਂ ਲਈ ਬਹੁਤ ਬਹੁਤ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ…
ਟੀਮ ਰੰਗਲਾ ਪੰਜਾਬ ‘ਚ ‘ਜੀ ਆਇਆਂ ਨੂੰ’ pic.twitter.com/GSWuxta5F1
— Bhagwant Mann (@BhagwantMann) January 12, 2023
ਮੁੱਖ ਮੰਤਰੀ ਭਗਵੰਤ ਮਾਨ ਨੇ ਜਿਹੜੀ ਸੂਚੀ ਜਾਰੀ ਕੀਤੀ ਹੈ, ਉਸ ਦੇ ਮੁਤਾਬਕ ਚੰਡੀਗੜ੍ਹ ਦੇ ਸਾਬਕਾ ਕਾਂਗਰਸੀ ਮੇਅਰ ਪ੍ਰਦੀਪ ਛਾਬੜਾ ਨੂੰ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਦੱਸ ਦਈਏ ਕਿ ਛਾਬੜਾ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਵੀ ਰਹੇ ਹਨ ਅਤੇ ਉਹ ਚੋਣਾਂ ਤੋ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ।
ਇਸ ਤੋਂ ਇਲਾਵਾ ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦਾ ਚੇਅਰਮੈਨ ਜਸਬੀਰ ਕੁੰਦਨੀ, ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦਾ ਚੇਅਰਮੈਨ ਨੀਲ ਗਰਗ ਨੂੰ ਨਿਯੁਕਤ ਕੀਤਾ ਗਿਆ ਹੈ।ਇਸ ਦੇ ਨਾਲ ਹੀ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਸ਼ੋਕ ਤਲਵਾੜ, ਨਵਾਂਸ਼ਹਿਰ ਨਗਰ ਸੁਧਾਰ ਟਰਸਟ ਦੇ ਸਤਨਾਮ ਜਲਵਾਹਾ, ਨਾਭਾ ਦੇ ਸੁਰਿੰਦਰਪਾਲ ਸ਼ਰਮਾ, ਬਠਿੰਡਾ ਦੇ ਜਤਿੰਦਰ ਭੱਲਾ, ਗੁਰਦਾਸਪੁਰ ਦੇ ਰਾਜੀਵ ਸ਼ਰਮਾ, ਸੰਗਰੂਰ ਦੇ ਹਰਪ੍ਰੀਤ ਸਿੰਘ, ਫਗਵਾੜਾ ਦੇ ਕਸ਼ਮੀਰ ਸਿੰਘ ਮੱਲ੍ਹੀ, ਕਪੂਰਥਲਾ ਦੇ ਗੁਰਪਾਲ ਸਿੰਘ, ਬਰਨਾਲਾ ਦੇ ਰਾਮਤੀਰਥ ਮੰਨਾ, ਫਰੀਦਕੋਟ ਦੇ ਗੁਰਤੇਜ ਖੋਸਾ, ਤਰਨਤਾਰਨ ਦੇ ਵਰੁਣ ਕੁਮਾਰ, ਬਟਾਲਾ ਦੇ ਨਰੇਸ਼ ਗੋਇਲ, ਫਾਜ਼ਿਲਕਾ ਦੇ ਮਹਿੰਦਰ ਕਚੂਰਾ ਅਤੇ ਨਗਰ ਸੁਧਾਰ ਟਰੱਸਟ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਲੱਕੀ ਰੰਧਾਵਾ ਨੂੰ ਨਿਯੁਕਤ ਕੀਤਾ ਗਿਆ ਹੈ।






