ਜੰਡਿਆਲਾ ਗੁਰੂ: ਸਥਾਨਕ ਬਿਜਲੀ ਦਫ਼ਤਰ ਵਿਖੇ ਲੋਹੜੀ ਦੇ ਤਿਉਹਾਰ ਮੌਕੇ ਬਾਲੀ ਲੋਹੜੀ ਦੀ ਧੂਣੀ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਲੋਹੜੀ ਮਨਾਉਂਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲੋਹੜੀ ਦੀ ਪਵਿੱਤਰ ਅਗਨੀ ’ਚ ਬੁਰਾਈਆਂ ਦੇ ਸੜ ਕੇ ਖਤਮ ਹੋਣ ਦੀ ਕਾਮਨਾ ਕੀਤੀ ਗਈ।
ਇਸ ਮੌਕੇ ਹਰਭਜਨ ਸਿੰਘ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀ ਸ਼ੁਭ ਕਾਮਨਾ ਦਿੰਦਿਆਂ ਆਖਿਆ ਕਿ ਲੋਹੜੀ ਦਾ ਤਿਉਹਾਰ ਜਿੱਥੇ ਮੌਸਮ ਦਾ ਨਿੱਘ ਲੈ ਕੇ ਆਉਂਦਾ ਹੈ, ਉੱਥੇ ਸਾਨੂੰ ਬੁਰਾਈਆਂ ਨੂੰ ਛੱਡ ਚੰਗੇ ਪਾਸੇ ਤੁਰਨ ਲਈ ਵੀ ਪ੍ਰੇਰਦਾ ਹੈ। ਉਨ੍ਹਾਂ ਸਾਰਿਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਲੋਹੜੀ ਦਾ ਤਿਉਹਾਰ ਜੁਰਮਾਂ ਅਤੇ ਬੁਰਾਈਆਂ ਦੇ ਖਾਤਮੇ ਵਾਲਾ ਹੋਵੇ ਅਤੇ ਸਮਾਜ ’ਚ ਲੋਕ ਅਮਨ ਅਤੇ ਚੈਨ ਨਾਲ ਰਹਿਣ।
ਬਾਰਡਰ ਜੋਨ ਮੁਖੀ ਬਾਲ ਕਿਸ਼ਨ ਨੇ ਕਿਹਾ ਕਿ ਵਿਭਾਗ ਬਿਜਲੀ ਸਪਲਾਈ ਦੀ ਨਿਰੰਤਰਤਾ ਬਣਾਈ ਰੱਖਣ ਲਈ ਸੁਹਿਰਦ ਹੈ ਅਤੇ ਇਸ ਤਿਉਹਾਰ ਮੌਕੇ ਇਹ ਭਰੋਸਾ ਦਿੰਦੇ ਹਾਂ ਕਿ ਸਮੁੱਚੇ ਖੇਤਰ ਵਿੱਚ ਬਿਜਲੀ ਸਪਲਾਈ ਦੇ ਸੁਧਾਰ ਨਿਰੰਤਰ ਜਾਰੀ ਰਹਿਣਗੇ।
ਇਸ ਮੌਕੇ ਐਸ ਈ ਜਤਿੰਦਰ ਸਿੰਘ, ਸ੍ਰੀਮਤੀ ਸੁਹਿੰਦਰ ਕੌਰ, ਸ੍ਰੀਮਤੀ ਸੁਨੈਨਾ ਰੰਧਾਵਾ, ਸਰਬਜੀਤ ਸਿੰਘ, ਸੁਖਵਿੰਦਰ ਸਿੰਘ, ਸਤਿੰਦਰ ਸਿੰਘ, ਨਰੇਸ਼ ਪਾਠਕ ਤੇ ਹੋਰ ਪਤਵੰਤੇ ਹਾਜ਼ਰ ਸਨ।






