ਬੰਦੀ ਸਿੰਘਾਂ ਦੀ ਰਿਹਾਈ ਤੇ ਪੰਜਾਬ ਨਾਲ ਸਬੰਧਤ ਹੋਰ ਮੰਗਾਂ ਨੂੰ ਲੈ ਕੇ ਚੰਡੀਗੜ੍ਹ ‘ਚ ਦਿੱਤੇ ਜਾ ਰਹੇ ਧਰਨੇ ਦੌਰਾਨ ਕੌਮੀ ਇਨਸਾਫ਼ ਮੋਰਚਾ ਦੇ ਆਗੂਆਂ ਨੇ ਅੱਜ ਪੰਜਾਬ ਸਰਕਾਰ ਨਾਲ ਗੱਲਬਾਤ ਕੀਤੀ। ਪਤਾ ਲੱਗਿਆ ਕਿ ਇਸ ਮੀਟਿੰਗ ‘ਚ ਕੁੱਝ ਮੁੱਦਿਆਂ ਨੂੰ ਲੈ ਕੇ ਮੋਰਚੇ ਦੇ ਆਗੂਆਂ ਤੇ ਸਰਕਾਰ ਦਰਮਿਆਨ ਸਹਿਮਤੀ ਬਣ ਗਈ ਹੈ। ਸਰਕਾਰ ਨੇ ਪੰਜਾਬ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਹਾਮੀ ਭਰੀ ਹੈ।






