ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੁੱਚੇ ਮੈਂਬਰਾਂ ਦੀ ਸੱਦੀ ਉਚੇਚੀ ਇਕੱਤਰਤਾ ਸੱਦੀ ਗਈ ਹੈ। ਇਹ ਜਨਰਲ ਇਕੱਤਰਤਾ ਹਰਿਆਣਾ ਸਰਕਾਰ ਦੁਆਰਾ ਨਾਮਜ਼ਦ ਕੀਤੀ ਗਈ ਐਡਹਾਕ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਿਆਂ ਦਾ ਪ੍ਰਬੰਧ ਜਬਰੀ ਹਥਿਆਉਣ ਅਤੇ ਗੁਰ-ਮਰਯਾਦਾ ਦੇ ਕੀਤੇ ਉਲੰਘਣ ਨੂੰ ਲੈ ਕੇ ਬੁਲਾਈ ਗਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਸਮੇਤ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ ਨੂੰ ਸੱਦਾ ਭੇਜਿਆ ਗਿਆ ਹੈ। ਜਨਰਲ ਇਕੱਤਰਤਾ ਦੁਪਹਿਰ 1 ਵਜੇ ਇਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗੀ।






