ਖਾਲਿਸਤਾਨ ਪੱਖੀ ਜਥੇਬੰਦੀ ‘ਵਾਰਿਸ ਪੰਜਾਬ ਦੇ’ ਦਾ ਮੁਖੀ ਅੰਮ੍ਰਿਤਪਾਲ ਸਿੰਘ ਸ਼ੁੱਕਵਰਾਰ ਨੂੰ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪੁੱਜਿਆ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਮਿਲਿਆ। ਉਸ ਦੀ ਜਥੇਦਾਰ ਨਾਲ ਮੀਟਿੰਗ ਕਰੀਬ 2 ਘੰਟੇ ਚੱਲੀ। ਕਰੀਬ 11:00 ਵਜੇ ਸ਼ੁਰੂ ਹੋਈ ਮੀਟਿੰਗ 1 ਵਜੇ ਦੇ ਕਰੀਬ ਸਮਾਪਤ ਹੋਈ।
ਇਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਨੇ ਕਿਹਾ ਕਿ ਜਥੇਦਾਰ ਨਾਲ ਪੰਥਕ ਮਾਮਲਿਆਂ ਤੇ ਪੰਜਾਬ ਦੀ ਨੌਜਵਾਨੀ ਬਾਰੇ ਚਰਚਾ ਹੋਈ। ਉਸ ਨੇ ਕਿਹਾ ਕਿ ਉਹ ਮਹਿਸੂਸ ਕਰਦਾ ਹੈ ਕਿ ਇਸ ਨੂੰ ਇੱਥੇ ਤਕ ਹੀ ਸੀਮਤ ਰੱਖਿਆ ਜਾਣਾ ਚਾਹੀਦਾ ਹੈ। ਇਸ ਨੂੰ ਜ਼ਿਆਦਾ ਮਹੱਤਵ ਨਹੀਂ ਦੇਣਾ ਚਾਹੀਦਾ। ਉਸ ਨੇ ਇਸ ਗੱਲ ਤੋਂ ਸਾਫ਼ ਇਨਕਾਰ ਕੀਤਾ ਕਿ ਉਹ ਅਜਨਾਲਾ ਮਾਮਲੇ ਦੀ ਜਾਂਚ ਲਈ ਜਥੇਦਾਰ ਵੱਲੋਂ ਬਣਾਈ ਕਮੇਟੀ ਵਿਚ ਆਪਣਾ ਪੱਖ ਪੇਸ਼ ਕਰਨ ਆਇਆ ਸੀ। ਉਹ ਵੱਖਰਾ ਮੁੱਦਾ ਹੈ। ਉਸ ਨੇ ਕਿਹਾ ਕਿ ਮੈਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਇਆ ਸੀ, ਜਿਸ ਕਾਰਨ ਉਸ ਨੇ ਜਥੇਦਾਰ ਨਾਲ ਮੁਲਾਕਾਤ ਕਰ ਲਈ।






