ਥਾਣਾ ਭੈਣੀ ਮੀਆਂ ਖਾਂ ਅਧੀਨ ਪੈਂਦੇ ਪਿੰਡ ‘ਚ ਮਤਰੇਆ ਪਿਉ 4 ਸਾਲ ਤਕ ਨਾਬਾਲਗ ਧੀ ਨਾਲ ਜਬਰ ਜਨਾਹ ਕਰਦਾ ਰਿਹਾ। ਪੁਲਿਸ ਨੇ ਨਾਬਾਲਗ ਲੜਕੀ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਵਾਸੀ ਔਰਤ ਨੇ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਪਹਿਲਾ ਵਿਆਹ ਜ਼ਿਲ੍ਹਾ ਕਪੂਰਥਲਾ ਦੇ ਵਸਨੀਕ ਨਾਲ ਹੋਇਆ ਸੀ, ਜਿਸ ਤੋਂ ਉਸ ਦਾ ਇਕ ਲੜਕਾ ਅਤੇ ਇਕ ਧੀ ਹਨ। ਕਰੀਬ 14 ਸਾਲ ਪਹਿਲਾਂ ਉਸ ਦਾ ਆਪਣੇ ਪਤੀ ਨਾਲ ਤਲਾਕ ਹੋ ਗਿਆ ਸੀ।
ਸਾਲ 2015 ‘ਚ ਉਸ ਦਾ ਵਿਆਹ ਮੁਲਜ਼ਮ ਦਲਬੀਰ ਸਿੰਘ ਨਾਲ ਹੋਇਆ ਸੀ। ਉਸ ਦੀ 15 ਸਾਲਾ ਧੀ ਨੇ ਉਸ ਨੂੰ ਦੱਸਿਆ ਕਿ ਮੁਲਜ਼ਮ ਚਾਰ ਸਾਲਾਂ ਤੋਂ ਉਸ ਨਾਲ ਜਬਰ ਜਨਾਹ ਕਰ ਰਿਹਾ ਸੀ। ਮੁਲਜ਼ਮ ਉਸ ਨੂੰ ਧਮਕੀਆਂ ਦਿੰਦਾ ਸੀ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਦੀ ਮਾਂ ਅਤੇ ਭਰਾ ਨੂੰ ਮਾਰ ਦੇਵੇਗਾ। ਇਸ ਲਈ ਉਹ ਕਿਸੇ ਨੂੰ ਇਹ ਦੱਸਣ ਤੋਂ ਡਰਦੀ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।






