ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਹੋਲੀ ਦੇ ਤਿਉਹਾਰ ਦੀ ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿਚ ਰਾਜਪਾਲ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਸਾਨੂੰ ਅਧਰਮ, ਝੂਠ ਅਤੇ ਅਨਿਆਂ ਵਿਰੁੱਧ ਲੜਨ ਦੀ ਪੇ੍ਰਰਨਾ ਦਿੰਦਾ ਹੈ। ਇਹ ਤਿਉਹਾਰ ਬਸੰਤ ਰੁੱਤ ਦੇ ਆਗਮਨ ਦਾ ਪ੍ਰਤੀਕ ਹੈ ਅਤੇ ਲੋਕਾਂ ਨੂੰ ਜਾਤ-ਪਾਤ ਤੇ ਧਰਮ ਦੇ ਸਾਰੇ ਭੇਦਭਾਵ ਭੁਲਾ ਕੇ ਆਪਸੀ ਪਿਆਰ ਅਤੇ ਸਦਭਾਵਨਾ ਦੀ ਭਾਵਨਾ ਨਾਲ ਜੋੜਦਾ ਹੈ। ਆਓ ਅਸੀਂ ਇਸ ਤਿਉਹਾਰ ਦੀ ਪਵਿੱਤਰਤਾ ਅਤੇ ਮਾਣ ਨੂੰ ਬਰਕਰਾਰ ਰੱਖੀਏ ਅਤੇ ਇਸ ਨੂੰ ਸੁਰੱਖਿਅਤ ਤੇ ਵਾਤਾਵਰਣ-ਹਿਤੈਸ਼ੀ ਢੰਗ ਨਾਲ ਰਵਾਇਤੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਈਏ।






