ਅੱਜ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ ਜਦੋਂ ਬੀ ਜੇ ਪੀ ਦਫ਼ਤਰ ਚੰਡੀਗੜ ਵਿਖੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਵੱਖ ਵੱਖ ਪਾਰਟੀਆਂ ਦੇ ਆਗੂ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸਾਮਲ ਹੋਏ। ਅਸ਼ਵਨੀ ਸ਼ਰਮਾ ਨੇ ਇਹਨਾਂ ਸਾਰੀਆਂ ਨੂੰ ਭਾਜਪਾ ਪਰਿਵਾਰ ‘ਚ ਕਰਵਾਇਆ ਅਤੇ ਪਾਰਟੀ ਦਾ ਸਿਰੋਪਾਉ ਭੇਂਟ ਕਰ ਸਨਮਾਨਿਤ ਕੀਤਾ। ਇਸ ਮੌਕੇ ਉਹਨਾਂ ਨਾਲ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਵੀ ਮੌਜੂਦ ਸਨ।
ਜੀਵਨ ਗੁਪਤਾ ਨੇ ਇਸ ਮੌਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਣ ਵਾਲੀਆਂ ‘ਚ ਸਾਬਕਾ ਕੌਂਸਲਰ ਲੁਧਿਆਣਾ ਗੁਰਦੀਪ ਸਿੰਘ ਨੀਟੂ, ਸਾਬਕਾ ਸਕੱਤਰ ਐਸ਼ ਸੀ ਮੋਰਚਾ ਸੰਦੀਪ ਕੁਮਾਰ ਭਗਤ, ਅਮਰਜੀਤ ਸਿੰਘ ਬਿੱਟੂ, ਸਾਬਕਾ ਜੇ ਈ ਲੁਧਿਆਣਾ ਅਜੀਤ ਸਿੰਘ ਕਾਪੂਰ, ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਲਹਿਲ ਆਪਣੇ ਵੱਡੀ ਗਿਣਤੀ ਵਿੱਚ ਨਾਲ ਆਏ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ ਹਨ। ਇਹ ਸਭ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਅਤੇ ਲੁਧਿਆਣਾ ਜਿਲਾ ਸ਼ਹਿਰੀ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰੇਰਨਾ ਸਦਕਾ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਭਾਜਪਾ ਪਰਿਵਾਰ ਵਿੱਚ ਸਾਮਲ ਹੋਏ ਹਨ।
ਅਸ਼ਵਨੀ ਸ਼ਰਮਾ, ਜੀਵਨ ਗੁਪਤਾ, ਗੁਰਦੇਵ ਸ਼ਰਮਾ ਦੇਬੀ ਅਤੇ ਰਜਨੀਸ਼ ਧੀਮਾਨ ਨੇ ਸਾਰਿਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ਕਿ ਇਹਨਾਂ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਸਾਰੇ ਕੇਂਦਰ ਦੀ ਨਰੇਂਦਰ ਮੋਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ‘ਤੋਂ ਪ੍ਰਭਾਵਿਤ ਹੋ ਕੇ ਭਾਜਪਾ ਪਰਿਵਾਰ ‘ਚ ਸ਼ਾਮਿਲ ਹੋਏ ਹਨ। ਉਧਰ ਭਾਜਪਾ ਵਿੱਚ ਸਾਮਲ ਹੋਏ ਸਾਰੇ ਆਗੂਆਂ ਨੇ ਪਾਰਟੀ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਾਰਟੀ ਲਈ ਦਿਨ ਰਾਤ ਮਿਹਨਤ ਕਰਨਗੇ ਅਤੇ ਆਪੋ ਆਪਣੇ ਇਲਾਕਿਆਂ ‘ਚ ਭਾਜਪਾ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦਾ ਪ੍ਰਚਾਰ-ਪ੍ਰਸਾਰ ਕਰਕੇ ਪਾਰਟੀ ਨੂੰ ਹੋਰ ਮਜਬੂਤ ਕਰਨਗੇ ਅਤੇ ਭਾਜਪਾ ਵਲੋਂ ਆਗਾਮੀ ਚੋਣਾਂ ਵਿੱਚ ਕਾਹਦੇ ਕੀਤੇ ਜਾਣ ਵਾਲੇ ਉਮੀਦਵਾਰਾਂ ਦੀ ਜਿੱਤ ‘ਚ ਅਹਿਮ ਭੂਮਿਕਾ ਨਿਭਾਉਣਗੇ।






