ਪੰਜਾਬ ਦੇ ਵਿਗੜਦੇ ਹਾਲਾਤ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਦੇ ਸੱਦੇ ‘ਤੇ ਕੇਂਦਰ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਹਨ ਤਾਂ ਜੋ ਪੰਜਾਬ ‘ਚ ਮਾਹੌਲ ਨੂੰ ਸ਼ਾਂਤੀਪੂਰਵਕ ਬਣਾਈ ਰੱਖਿਆ ਜਾ ਸਕੇ। ਇਸ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਬੀਐਸਐਫ ਦੀਆਂ ਤਿੰਨ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਬੀਤੀ ਰਾਤ ਬਠਿੰਡਾ ਪੁੱਜੀਆਂ ਤੇ ਸ਼ਨੀਵਾਰ ਤੋਂ ਜ਼ਿਲ੍ਹੇ ਵਿੱਚ ਬੀਐਸਐਫ ਦੇ ਜਵਾਨਾਂ ਨੇ ਸੁਰੱਖਿਆ ਦੀ ਕਮਾਨ ਸੰਭਾਲ ਲਈ ਹੈ। ਪੰਜਾਬ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਨੇ ਜ਼ਿਲ੍ਹੇ ਭਰ ਵਿੱਚ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ। ਇਹ ਕੰਪਨੀਆਂ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਆਪਣਾ ਕੰਮ ਕਰਨਗੀਆਂ।






