ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਦਿਨ ਬ ਦਿਨ ਗੰਭੀਰ ਬਣਦੀ ਜਾ ਰਹੀ ਹੈ, ਪੰਜਾਬ ਵਿਚ ਗੈਂਗਸਟਰਬਾਦ ਵਧ ਰਿਹਾ ਹੈ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਵਿਗੜ ਰਹੀ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹੈੱਲਥ ਸਿਸਟਮ ਕਾਰਪੋਰੇਸ਼ਨ ਦੇ ਸਾਬਕਾ ਚੇਅਰਮੈਨ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਨਿਹਾਲ ਸਿੰਘ ਵਾਲਾ ਵਿਖੇ ਧਰਨੇ ਨੂੰ ਸੰਬੋਧਨ ਕਰਦਿਆਂ ਕੀਤਾ। ਅਕਾਲੀ ਆਗੂਆਂ ਨੇ ਕਿਹਾ ਮਾਨ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਰਹੀ।






