ਜੰਤਰ-ਮੰਤਰ ਦਿੱਲੀ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀ 8 ਮਈ ਨੂੰ ਧਰਨਾਕਾਰੀ ਪਹਿਲਵਾਨਾਂ ਨੂੰ ਸਮਰਥਨ ਦੇਣ ਲਈ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਦਾ ਜਥਾ ਦਿੱਲੀ ਪਹੁੰਚੇਗਾ,ਜਿਸ ਵਿੱਚ ਹਜਾਰਾਂ ਕਿਸਾਨ ਸ਼ਾਮਲ ਹੋਣਗੇ।
ਆਪਣੇ ਸੋਸ਼ਲ ਮੀਡੀਆ ਪੇਜ਼ ‘ਤੇ ਪਾਈ ਇਕ ਵੀਡੀਓ ਵਿੱਚ ਉਹਨਾਂ ਆਪਣੀ ਜਥੇਬੰਦੀ ਦੇ ਵਰਕਰਾਂ ਨੂੰ ਵੱਧ ਤੋਂ ਵੱਧ ਸੰਖਿਆ ਵਿੱਚ ਦਿੱਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।ਇਸ ਤੋ ਇਲਾਵਾ ਉਹਨਾਂ ਦੇਸ਼ ਦੇ ਲੋਕਾਂ ਨੂੰ ਵੀ ਬੇਨਤੀ ਕੀਤੀ ਹੈ ਕਿ ਦੇਸ਼ ਦੀਆਂ ਧੀਆਂ ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਹਨ,ਉਹਨਾਂ ਨੂੰ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ।






