ਜਲੰਧਰ ਵਿਚ ਇਕ ਵਾਰ ਫਿਰ ਤੋਂ ਗੋਲ਼ੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਅਠੌਲਾ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਟਰੈਕਟਰ ਸਵਾਰ ਕਿਸਾਨ ਨੂੰ ਗੋਲ਼ੀਆਂ ਮਾਰ ਦਿੱਤੀਆਂ। ਘਟਨਾ ਦੀ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ।
ਐੱਸ. ਐੱਚ. ਓ. ਅਮਨ ਸੈਣੀ ਨੇ ਦੱਸਿਆ ਕਿ ਦੁਪਹਿਰ 2.30 ਵਜੇ ਦੇ ਕਰੀਬ ਕਿਸਾਨ ਗੁਰਮੀਤ ਸਿੰਘ ਪਿੰਡ ਕੋਹਲਾ ਤੋਂ ਅਠੌਲਾ ਵੱਲ ਜਾ ਰਿਹਾ ਸੀ ਤਾਂ ਕੁਝ ਵਿਅਕਤੀਆਂ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਗੁਰਮੀਤ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਸ ਦਾ ਆਪਰੇਸ਼ਨ ਚੱਲ ਰਿਹਾ ਹੈ। ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਕਿਸਾਨ ‘ਤੇ ਗੋਲ਼ੀਆਂ ਕਿਉਂ ਚਲਾਈਆਂ ਗਈਆਂ ਹਨ।






