ਫਿਲੀਪੀਨਜ਼ ‘ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਫਿਲੀਪੀਨਜ਼ ਦੇ ਮਿੰਡਾਨਾਓ ‘ਚ 7.4 ਤੀਬਰਤਾ ਦਾ ਭੂਚਾਲ ਆਇਆ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਫਿਲੀਪੀਨਜ਼ ਦੇ ਮਿੰਡਾਨਾਓ ਵਿੱਚ ਅੱਜ ਰਾਤ ਕਰੀਬ 8:07 ਵਜੇ ਇੱਕ ਸ਼ਕਤੀਸ਼ਾਲੀ ਭੂਚਾਲ ਆਇਆ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ ਹੈ।





