ਰੂਸ ਦੇ ਬ੍ਰਿਆਂਸਕ ਸ਼ਹਿਰ ਦੇ ਇੱਕ ਸਕੂਲ ਵਿੱਚ ਇੱਕ 14 ਸਾਲਾ ਨਾਬਾਲਗ ਲੜਕੀ ਨੇ ਆਪਣੇ ਸਾਥੀ ਵਿਦਿਆਰਥੀਆਂ ਉੱਤੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਵਿਦਿਆਰਥੀ ਜ਼ਖਮੀ ਹੋ ਗਏ। ਵਿਦਿਆਰਥੀ ਨੇ ਆਪਣੇ ਸਾਥੀ ਵਿਦਿਆਰਥੀਆਂ ‘ਤੇ ਗੋਲੀ ਚਲਾਉਣ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਘਟਨਾ ਦੀ ਜਾਂਚ ਕਰ ਰਹੀ ਰੂਸੀ ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ, “ਸ਼ੁਰੂਆਤੀ ਜਾਂਚ ਦੇ ਅਨੁਸਾਰ, ਇੱਕ 14 ਸਾਲ ਦੀ ਲੜਕੀ ਸਕੂਲ ਵਿੱਚ ਇੱਕ ਪੰਪ-ਐਕਸ਼ਨ ਸ਼ਾਟਗਨ ਲੈ ਕੇ ਆਈ ਸੀ। ਇਸ ਸ਼ਾਟਗਨ ਨਾਲ ਉਸਨੇ ਆਪਣੇ ਸਹਿਪਾਠੀਆਂ ‘ਤੇ ਗੋਲੀਬਾਰੀ ਕੀਤੀ ਸੀ।”
ਗੋਲ਼ੀਬਾਰੀ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੀ ਪੁਲਿਸ
ਪੁਲਿਸ ਨੇ ਅੱਗੇ ਦੱਸਿਆ ਕਿ ਇਸ ਘਟਨਾ ‘ਚ ਗੋਲ਼ੀਬਾਰੀ ਕਰਨ ਵਾਲੇ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਸ ਗੋਲੀਬਾਰੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।






