ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਤੋਂ ਨਵੀਂ ਪੀੜ੍ਹੀ (ਿਵਿਦਆਰਥੀਆਂ) ਨੂੰ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਪਵਿੱਤਰ ਮੰਤਵ ਨਾਲ ਅੱਜ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ, ਧਰਮ ਪ੍ਰਚਾਰ ਕਮੇਟੀ ਦੀ ਰਹਿਨਮਾਈ ਹੇਠ ਅਤੇ ਮਾਸਟਰ ਅਮਰੀਕ ਸਿੰਘ ਵਿਛੋਆ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਹਲਕਾ ਅਜਨਾਲਾ ਦੇ ਸਹਿਯੋਗ ਨਾਲ ਸਿੱਖ ਵਿਦਵਾਨ ਤੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਵੱਲੋ ਅਜਨਾਲਾ ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਸ਼੍ਰੀ ਗੁਰੂ ਹਿਰਿਕ੍ਰਸ਼ਨ ਪਬਲਿਕ ਸਕੂਲ, ਸਾਹਿਬਜਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਖੇ ਿਵਿਦਆਰਥੀਆਂ ਦੇ ਲਗਾਈਆਂ ਗਈਆਂ ਵਿਸ਼ੇਸ਼ ਸਭਾਵਾਂ ਨੂੰ ਸੰਬੋਧਨ ਕੀਤਾ ਅਤੇ ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਨੂੰ ਤੱਥਾਂ ਦੇ ਹਵਾਲਿਆਂ ਨਾਲ ਜਾਣੂੰ ਕਰਵਾਉਂਦਿਆਂ ਨਵੀਂ ਪੀੜ੍ਹੀ ਨੂੰ ਦੇਸ਼, ਕੌਮ ਤੇ ਸਰਬੱਤ ਦੇ ਭਲੇ ਲਈ ਵਿਖਾਏ ਮਾਰਗ ‘ਤੇ ਚਲੱਣ ਦਾ ਸੰਦੇਸ਼ ਦਿੰਦਿਆਂ ਨਸ਼ਿਆਂ ਸਮੇਤ ਹੋਰਨਾ ਸਮਾਜਿਕ ਬੁਰਾਈਆਂ ਤੋਂ ਕੋਹਾਂ ਦੀ ਦੂਰੀ ਬਣਾ ਕੇ ਰੱਖਣ ਲਈ ਪੇ੍ਰਿਤ ਕੀਤਾ। ਇਸ ਮੌਕੇ ‘ਤੇ ਉਕਤ ਸਕੂਲਾਂ ਦੇ ਅਧਿਆਪਕਾਂ ਵੱਲੋਂ ਵੀ ਚਾਰ ਸਾਹਿਬਜਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਕੁਝ ਬੱਚਿਆਂ ਵੱਲੋਂ ਵੀ ਧਾਰਮਿਕ ਕਵਿਤਾਵਾਂ ਦੀ ਪੇਸ਼ਕਾਰੀ ਕੀਤੀ ਗਈ।






