ਪ੍ਰੀ-ਬੋਰਡ ਤੇ ਟਰਮ ਪ੍ਰੀਖਿਆਵਾਂ 15 ਜਨਵਰੀ ਤੋਂ ਹੋਣਗੀਆਂ। ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ (SCERT) ਨੇ 6ਵੀਂ ਤੋਂ 12ਵੀਂ ਜਮਾਤ ਤਕ ਦੀ ਨਵੀਂ ਸਮਾ-ਸਾਰਣੀ ਜਾਰੀ ਕਰ ਦਿੱਤੀ ਹੈ। ਐੱਸਸੀਈਆਰਟੀ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਵਿਦਿਆਰਥੀਆਂ ਲਈ ਇਹ ਜਾਣਨਾ ਬੇਹੱਦ ਜ਼ਰੂਰੀ ਹੈ ਕਿ ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਲਈ ਪੇਪਰ ਪੂਰੇ ਸਿਲੇਬਸ ‘ਚੋਂ ਲਿਆ ਜਾਵੇਗਾ। ਪੇਪਰ ਦਾ ਪੈਟਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਹੋਏ ਨਵੇਂ ਪੈਟਰਨ ਮੁਤਾਬਕ ਪੂਰੇ ਅੰਕਾਂ ਦਾ ਹੋਵੇਗਾ।










