ਜਾਪਾਨ ‘ਚ ਮੰਗਲਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਨਿਊਜ਼ ਏਜੰਸੀ ਏਐਫਪੀ ਨੇ ਦੱਸਿਆ ਕਿ ਮੱਧ ਜਾਪਾਨ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਅਜੇ ਤੱਕ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।
ਰਿਕਟਰ ਪੈਮਾਨੇ ‘ਤੇ 6 ਸੀ ਤੀਬਰਤਾ
ਜਾਪਾਨ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ। ਉਨ੍ਹਾਂ ਦੱਸਿਆ ਕਿ ਜਾਪਾਨ ਦੇ ਤੱਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ
ਪਹਿਲੀ ਜਨਵਰੀ ਨੂੰ ਵੀ ਆਇਆ ਸੀ ਭੂਚਾਲ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 1 ਜਨਵਰੀ ਨੂੰ ਵੀ ਜਾਪਾਨ ਦੇ ਇਸੇ ਹਿੱਸੇ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਨਾਲ ਭਾਰੀ ਤਬਾਹੀ ਹੋਈ ਸੀ।
ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ 1 ਜਨਵਰੀ ਨੂੰ ਜਾਪਾਨ ਦੇ ਇਸੇ ਖੇਤਰ ‘ਚ ਭਿਆਨਕ ਭੂਚਾਲ ਆਇਆ ਸੀ, ਜਿਸ ‘ਚ ਹੁਣ ਤੱਕ 200 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਕਰੀਬ 100 ਲੋਕ ਅਜੇ ਵੀ ਲਾਪਤਾ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।
ਹੁਣ ਤਕ ਕਿੰਨੇ ਲੋਕਾਂ ਦੀ ਹੋ ਚੁੱਕੀ ਹੈ ਮੌਤ?
ਤੁਹਾਨੂੰ ਦੱਸ ਦੇਈਏ ਕਿ 1 ਜਨਵਰੀ ਨੂੰ ਜਾਪਾਨ ਵਿੱਚ 7.5 ਤੀਬਰਤਾ ਦੇ ਭੂਚਾਲ ਨੇ ਸੈਂਕੜੇ ਘਰਾਂ ਨੂੰ ਨੁਕਸਾਨ ਪਹੁੰਚਾਇਆ ਸੀ। ਕਈ ਇਮਾਰਤਾਂ ਤਬਾਹ ਹੋ ਗਈਆਂ ਅਤੇ ਕਈ ਘਰਾਂ ਨੂੰ ਅੱਗ ਲੱਗ ਗਈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਗਈ।
ਜਾਣਕਾਰੀ ਮੁਤਾਬਕ ਜਾਪਾਨ ਦੇ ਵੱਖ-ਵੱਖ ਹਿੱਸਿਆਂ ‘ਚ ਕਰੀਬ 3500 ਲੋਕ ਅਜੇ ਵੀ ਫਸੇ ਹੋਏ ਹਨ ਜਿਨ੍ਹਾਂ ਨੂੰ ਮਦਦ ਪਹੁੰਚਾਉਣ ਦੀ ਕੋਸ਼ਿਸ਼ ਜਾਰੀ ਹੈ। ਅਧਿਕਾਰਤ ਅੰਕੜਿਆਂ ਮੁਤਾਬਕ ਪਿਛਲੇ ਭੂਚਾਲ ਤੋਂ ਹੁਣ ਤੱਕ 202 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੇ ਨਾਲ ਹੀ 102 ਲੋਕ ਲਾਪਤਾ ਹਨ।





