ਸੁਪਰੀਮ ਕੋਰਟ ਨੇ ਐਨਡੀਪੀਐਸ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਸਰਕਾਰ ਵੱਲੋਂ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਤੋਂ ਬਾਅਦ ਸੁਖਪਾਲ ਖਹਿਰਾ ਵੱਲੋਂ ਕੈਵੀਏਟ ਫਾਈਲ ਦਾਖ਼ਲ ਕੀਤੀ ਗਈ ਸੀ। ਹਾਲਾਂਕਿ ਪੰਜਾਬ ਸਰਕਾਰ ਨੇ ਇਸ ਦਾ ਵਿਰੋਧ ਕੀਤਾ ਸੀ।






