ਥਾਣਾ ਬਿਲਗਾ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆ ‘ਚ ਨਾਜਾਇਜ਼ ਸ਼ਰਾਬ ਸਮੇਤ ਇਕ ਅੌਰਤ ਅਤੇ ਭਗੌੜੇ ਚੱਲ ਰਹੇ ਵਿਅਕਤੀ ਨੂੰ ਗਿ੍ਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸਐੱਚਓ ਲਖਵੀਰ ਸਿੰਘ ਨੇ ਦੱਸਿਆ ਕਿ ਐੱਸਆਈ ਕੁਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਪਿੰਡ ਸੰਗੋਵਾਲ ਪੁੱਜ ਕੇ ਸ਼ੱਕੀ ਹਾਲਤ ‘ਚ ਜਾ ਰਹੀ ਅੌਰਤ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਟਿਊਬ ‘ਚ ਪਾਈ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਮੁਲਜ਼ਮ ਅੌਰਤ ਦੀ ਪਛਾਣ ਮਨਜੀਤ ਕੌਰ ਪਤਨੀ ਜਸਵੀਰ ਸਿੰਘ ਵਾਸੀ ਸੰਗੋਵਾਲ ਵਜੋਂ ਹੋਈ ਹੈ।
ਇਸੇ ਤਰਾਂ੍ਹ ਇਕ ਮੁਕੱਦਮੇ ‘ਚ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤੇ ਗਏ ਵਿਅਕਤੀ ਨੂੰ ਏਐੱਸਆਈ ਦਲਬਾਰਾ ਸਿੰਘ ਨੇ ਸਮੇਤ ਪੁਲਿਸ ਪਾਰਟੀ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਉਰਫ ਗੇਜੀ ਉਰਫ ਗੋਜੀ ਵਾਸੀ ਪਿੰਡ ਸੰਗੋਵਾਲ ਵਜੋਂ ਹੋਈ। ਥਾਣਾ ਮੁਖੀ ਲਖਵੀਰ ਸਿੰਘ ਨੇ ਦੱਸਿਆ ਦੋਵਾਂ ਮੁਲਜ਼ਮਾਂ ਖ਼ਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।






