ਆਮ ਆਦਮੀ ਪਾਰਟੀ ਵੱਲੋਂ ਮਾਨਸਾ ਜ਼ਿਲ੍ਹੇ ਦੀ ‘ਆਪ’ ਮਹਿਲਾ ਵਿੰਗ ਦੀ ਪ੍ਰਧਾਨ ਪਰਮਜੀਤ ਕੌਰ ਤੇ ਸੈਕਟਰੀ ਸ਼ਰਨਜੀਤ ਕੌਰ ਰਾਮਗੜ੍ਹੀਆ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਇਸ ‘ਤੇ ਖੁਸ਼ੀ ਜ਼ਾਹਿਰ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਸਰਕਾਰ, ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਸਰਕਾਰ, ਪਿੰ੍ਸੀਪਲ ਬੁੱਧ ਰਾਮ ਤੇ ਸਮੁੱਚੀ ਜ਼ਿਲ੍ਹੇ ਦੀ ਲੀਡਰਸ਼ਿਪ ਚੇਅਰਮੈਨ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਗੁਰਪ੍ਰਰੀਤ ਸਿੰਘ ਭੁੱਚਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਇਹ ਜੋ ਜ਼ਿੰਮੇਵਾਰੀ ਸਾਨੂੰ ਸੌਂਪੀ ਗਈ ਹੈ, ਉਹ ਬਾਖੂਬੀ ਨਿਭਾਉਣਗੇ। ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ ਇਹ ਹੱਲਾਸ਼ੇਰੀ ਦੇ ਨਾਲ ਹੁਣ ਹੋਰ ਸਗਰਮੀਆਂ ਤੇਜ਼ ਕਰ ਕੇ ਕੰਮ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ‘ਚ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਦਿੱਤਾ ਜਾਵੇਗਾ।






