ਇਹ ਜਾਣਕਾਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸੈਸ਼ਨ ਤੋਂ ਪਹਿਲਾਂ ਹੋਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ 140 ਤੋਂ ਵੱਧ ਸੰਸਦ ਮੈਂਬਰਾਂ ਨੂੰ ਸੰਸਦ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।
ਬਜਟ ਸੈਸ਼ਨ ਤੋਂ ਪਹਿਲਾਂ ਸਾਰੇ ਆਗੂਆਂ ਨਾਲ ਮੀਟਿੰਗ
ਪ੍ਰਹਿਲਾਦ ਜੋਸ਼ੀ ਨੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਸ ਸਾਲ ਅਪ੍ਰੈਲ-ਮਈ ‘ਚ ਹੋਣ ਵਾਲੀਆਂ ਚੋਣਾਂ ਤੋਂ ਠੀਕ ਪਹਿਲਾਂ ਬਜਟ ਸੈਸ਼ਨ ਮੌਜੂਦਾ ਲੋਕ ਸਭਾ ਦਾ ਆਖਰੀ ਸੰਸਦ ਸੈਸ਼ਨ ਹੋਵੇਗਾ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੀਰਵਾਰ ਯਾਨੀ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕਰਨਗੇ।
ਦੱਸ ਦੇਈਏ ਕਿ ਇਸ ਮੀਟਿੰਗ ਵਿੱਚ ਸਰਕਾਰ ਵੱਲੋਂ ਵਿਰੋਧੀ ਧਿਰ ਨਾਲ ਸੈਸ਼ਨ ਦਾ ਏਜੰਡਾ ਸਾਂਝਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਦਨ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਰੋਧੀ ਧਿਰ ਤੋਂ ਸਹਿਯੋਗ ਦੀ ਮੰਗ ਕੀਤੀ ਗਈ ਹੈ।






