ਪਟਿਆਲਾ ਮੁੱਖ ਸੜਕ ‘ਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਅਤੇ ਪਿਕਅਪ ਗੱਡੀ ਵਿਚਕਾਰ ਹੋਈ ਟੱਕਰ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ । ਪੁਲਿਸ ਦੇ ਸਹਾਇਕ ਥਾਣੇਦਾਰ ਕਰਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਨਾਮ ਤੋਂ ਪਟਿਆਲਾ ਵੱਲ ਜਾ ਰਹੀ ਪੀ. ਆਰ. ਟੀ. ਸੀ. ਦੀ ਬੱਸ ਅਤੇ ਸਾਹਮਣੇ ਤੋਂ ਆ ਰਹੀ ਇਕ ਪਿਕਅੱਪ ਗੱਡੀ ਦੀ ਆਪਸ ਵਿਚ ਟੱਕਰ ਹੋ ਗਈ। ਜਿਸ ਕਾਰਨ ਪਿਕਅੱਪ ‘ਚ ਚਾਲਕ ਸਮੇਤ ਦੋ ਵਿਅਕਤੀ ਅਤੇ ਬੱਸ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਪਹੁੰਚਾਇਆ ਗਿਆ। ਇਸ ਦੌਰਾਨ ਪਿਕਅੱਪ ਸਵਾਰ ਰੁਲਦਾ ਸਿੰਘ (37) ਪੁੱਤਰ ਜੋਗਿੰਦਰ ਸਿੰਘ ਵਾਸੀ ਅਬੂਬ ਸਾਹਰ ਜ਼ਿਲ੍ਹਾ ਸਿਰਸਾ (ਹਰਿਆਣਾ) ਦੀ ਮੌਤ ਹੋ ਗਈ ਜਦੋਂ ਕਿ ਮਿ੍ਤਕ ਦਾ ਸਾਥੀ ਮਦਨ ਕੁਮਾਰ ਪੁੱਤਰ ਸੁਭਾਸ਼ ਕੁਮਾਰ ਵਾਸੀ ਅਬੂਬ ਸਾਹਰ ਦ ਹਾਲਤ ਨਾਜ਼ੁਕ ਵੇਖਦੇ ਡਾਕਟਰਾਂ ਵਲੋਂ ਰਜਿੰਦਰਾ ਹਸਪਤਾਲ ਪਟਿਆਲਾ ਭੇਜ ਦਿੱਤਾ ਗਿਆ। ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।






