ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਕਮਰਕੱਸੇ ਕਰਨ ਦਾ ਸੱਦਾ ਦਿੱਤਾ ਹੈ। ‘ਪੰਜਾਬ ਬਚਾਓ ਯਾਤਰਾ’ ਦੇ ਦੂਜੇ ਦਿਨ ਅਜਨਾਲਾ ਹਲਕੇ ਤੋਂ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਡਰਾਈਵਰ ਦੱਸਦਿਆਂ ਕਿਹਾ ਕਿ 5 ਸਾਲ ਕਾਂਗਰਸ ਸਰਕਾਰ ਤੇ ਹੁਣ ‘ਆਪ’ ਸਰਕਾਰ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਪੰਜਾਬੀ ਪੀੜ੍ਹੀ ਤਬਾਹੀ ਵੱਲ ਧੱਕੀ ਗਈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿਕਾਸ ਕਰਵਾਉਣ ‘ਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਸਰਕਾਰ ਨੇ ਆਪਣੀ ਸਰਕਾਰ ਦੀਆਂ ਝੂਠੀਆਂ ਪ੍ਰਾਪਤੀਆਂ ਨੂੰ ਸਿਰਫ਼ ਕਾਗਜ਼ਾਂ ‘ਤੇ ਹੀ ਫੈਲਾਉਣ ਲਈ ਪ੍ਰਚਾਰ ਕੀਤੇ ਹਨ।






