ਪਿੰਡ ਢਪੱਈ ‘ਚ ਅੱਜ ਇਕ 19 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ ਹੋਣ ਦੀ ਸੂਚਨਾ ਹੈ। ਦੱਸਿਆ ਜਾ ਰਿਹਾ ਹੈ ਕਿ ਮਿ੍ਤਕ ਰਾਤ ਨੂੰ ਆਪਣੇ ਘਰ ਸੁੱਤਾ ਪਿਆ ਸੀ ਪਰ ਸਵੇਰੇ ਜਦੋਂ ਉਸ ਦੀ ਮਾਂ ਨੇ ਉਸ ਨੂੰ ਜਗਾਇਆ ਤਾਂ ਉਹ ਨਹੀਂ ਉਠਿਆ। ਥਾਣਾ ਸਦਰ ਦੀ ਪੁਲਿਸ ਨੇ ਮਿ੍ਤਕ ਨੌਜਵਾਨ ਦੀ ਮਾਤਾ ਦੇ ਬਿਆਨਾਂ ‘ਤੇ ਮਿ੍ਤਕ ਦੇ ਦੋਸਤ ਖ਼ਿਲਾਫ਼ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਸਦਰ ਦੇ ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਮੁਲਜ਼ਮ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ। ਥਾਣਾ ਸਦਰ ਅਧੀਨ ਪੈਂਦੀ ਸਾਇੰਸ ਸਿਟੀ ਚੌਕੀ ਦੇ ਇੰਚਾਰਜ ਏਐੱਸਆਈ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਪਿੰਡ ਢਪੱਈ ਦੇ 19 ਸਾਲਾਂ ਨੌਜਵਾਨ ਦਵਿੰਦਰ ਸਿੰਘ ਉਰਫ਼ ਹਰਮਨ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਐੱਸਆਈ ਪਾਲ ਸਿੰਘ ਅਨੁਸਾਰ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਮਿ੍ਤਕ ਹਰਮਨ ਦੀ ਮਾਤਾ ਰਣਜੀਤ ਕੌਰ ਨੇ ਦੱਸਿਆ ਕਿ ਵੀਰਵਾਰ ਸ਼ਾਮ ਹਰਮਨ ਘਰ ‘ਚ ਹੀ ਸੀ ਜਦੋਂ ਉਸ ਨੂੰ ਉਸ ਦੇ ਇਕ ਦੋਸਤ ਦਾ ਫੋਨ ਆਇਆ, ਜੋ ਉਸ ਨੂੰ ਫੋਨ ਕਰ ਰਿਹਾ ਸੀ। ਜਦੋਂ ਉਸ ਨੂੰ ਫੋਨ ਕਰਨ ਬਾਰੇ ਪੁੱਿਛਆ ਤਾਂ ਉਸ ਨੇ ਦੱਸਿਆ ਕਿ ਉਸ ਦਾ ਦੋਸਤ ਜੋਰਡਨ ਧਾਲੀਵਾਲ ਵਾਸੀ ਪਿੰਡ ਧਾਲੀਵਾਲ ਦੋਨੋਂ ਉਸ ਨੂੰ ਫੋਨ ਕਰ ਰਿਹਾ ਸੀ, ਜਿਸ ਨੂੰ ਉਹ ਮਿਲਣ ਜਾ ਰਿਹਾ ਸੀ। ਰਣਜੀਤ ਕੌਰ ਨੇ ਪੁਲਿਸ ਨੂੰ ਇਹ ਵੀ ਦੱਸਿਆ ਕਿ ਜਦੋਂ ਰਾਤ ਦਸ ਵਜੇ ਤੱਕ ਹਰਮਨ ਘਰ ਨਹੀਂ ਆਇਆ ਤਾਂ ਉਹ ਸੌਣ ਲਈ ਆਪਣੇ ਕਮਰੇ ਵਿੱਚ ਚਲੀ ਗਈ। ਇਸੇ ਦੌਰਾਨ ਹਰਮਨ ਘਰ ਆ ਗਿਆ। ਉਹ ਨਸ਼ੇ ਦੀ ਹਾਲਤ ਵਿਚ ਸੀ, ਸ਼ਰਾਬੀ ਹਾਲਤ ‘ਚ ਉਸ ਨੇ ਦੱਸਿਆ ਕਿ ਉਹ ਫਿਰ ਕਦੇ ਜਾਰਡਨ ਨੂੰ ਮਿਲਣ ਨਹੀਂ ਜਾਵੇਗਾ, ਜਿਸ ਕਾਰਨ ਉਸ ਨੇ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਪਿਲਾ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਬਾਅਦ ਹਰਮਨ ਆਪਣੇ ਕਮਰੇ ‘ਚ ਜਾ ਕੇ ਸੌਂ ਗਿਆ। ਮਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਜਦੋਂ ਉਹ ਹਰਮਨ ਨੂੰ ਜਗਾਉਣ ਗਈ ਤਾਂ ਉਹ ਨਹੀਂ ਉਠਿਆ ਅਤੇ ਉਸ ਦੀ ਮੌਤ ਹੋ ਚੁੱਕੀ ਸੀ। ਏਐੱਸਆਈ ਪਾਲ ਸਿੰਘ ਨੇ ਦੱਸਿਆ ਕਿ ਮਿ੍ਤਕ ਹਰਮਨ ਦੀ ਮਾਤਾ ਰਣਜੀਤ ਕੌਰ ਨੇ ਕਿਹਾ ਕਿ ਉਸ ਦੇ ਲੜਕੇ ਦੀ ਮੌਤ ਦਾ ਜ਼ਿੰਮੇਵਾਰ ਜੋਰਡਨ ਧਾਲੀਵਾਲ ਹੈ, ਜਿਸ ਨੇ ਉਸ ਨੂੰ ਕੋਈ ਜ਼ਹਿਰੀਲੀ ਚੀਜ਼ ਪਿਆ ਕੇ ਮਾਰ ਦਿੱਤਾ ਹੈ। ਥਾਣਾ ਸਦਰ ਦੇ ਐੱਸਐੱਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਹਰਮਨ ਦੀ ਮਾਤਾ ਦੇ ਬਿਆਨਾਂ ‘ਤੇ ਜੋਰਡਨ ਧਾਲੀਵਾਲ ਵਾਸੀ ਪਿੰਡ ਧਾਲੀਵਾਲ ਦੋਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਦੀ ਗਿ੍ਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਫਿਲਹਾਲ ਮੁਲਜ਼ਮ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ।






