ਅੰਮ੍ਰਿਤਸਰ : ਤਰਨਤਾਰਨ ਰੋਡ ’ਤੇ ਸੈਲੀਬੇ੍ਸ਼ਨ ਇਨਕਲੇਵ ਦੇ ਵਸਨੀਕ ਮਨਿੰਦਰ ਸਿੰਘ ਤੇ ਹਸ਼ਵੀਨ ਸਿੰਘ ਨੇ ਜ਼ਹਿਰ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਪਿ੍ਰੰਸ ਦੁਪੱਟਾ ਸੈਂਟਰ ਦਾ ਮਾਲਕ ਇੰਦਰਜੀਤ ਸਿੰਘ ਤੇ ਉਸ ਦਾ ਸਾਥੀ ਚੰਨਪ੍ਰੀਤ ਸਿੰਘ ਢਾਈ ਲੱਖ ਰੁਪਏ ਵਾਪਸ ਕਰਨ ਲਈ ਦੋਵਾਂ ਨੂੰ ਪਰੇਸ਼ਾਨ ਕਰ ਰਹੇ ਸਨ। ਏਸੀਪੀ ਮਨਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਮਰਨ ਵਾਲਿਆਂ ਨੇ ਮਾਰਕੀਟ ਦੇ ਕਈ ਲੋਕਾਂ ਦੇ ਪੈਸੇ ਵੀ ਦੇਣੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਪੁਲਿਸ ਨੇ ਸਵਰਨ ਕੌਰ ਦੀ ਸ਼ਿਕਾਇਤ ’ਤੇ ਉਸ ਦੇ ਪਿਤਾ ਅਤੇ ਭਰਾ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਹੇਠ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਦੋਵੇਂ ਕਾਰੋਬਾਰੀ ਹੁਣ ਹਸ਼ਵੀਨ ਸਿੰਘ ਅਤੇ ਉਸ ਦੇ ਪਿਤਾ ਮਨਿੰਦਰ ਸਿੰਘ ਨੂੰ ਸਜ਼ਾ ਦਿਵਾਉਣ ਦੀਆਂ ਧਮਕੀਆਂ ਦੇ ਰਹੇ ਸਨ। ਇਸ ਕਾਰਨ ਦੋਵੇਂ ਪਰੇਸ਼ਾਨ ਰਹਿਣ ਲੱਗੇ ਅਤੇ ਸ਼ੁੱਕਰਵਾਰ ਨੂੰ ਦੋਵਾਂ ਨੇ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ।






