ਰਾਜਪੁਰਾ : ਸੰਯੁਕਤ ਕਿਸਾਨ ਮੋਰਚਾ (ਗ਼ੈਰ ਸਿਆਸੀ) ਵੱਲੋਂ 13 ਫਰਵਰੀ ਨੂੰ ਦਿੱਲੀ ਮਾਰਚ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵੱਲੋਂ ਨੂੰ ਪੰਜਾਬ ਤੋਂ ਆਉਣ ਵਾਲੀ ਟ੍ਰੈਫਿਕ ਲਈ ਸ਼ੰਭੂ ਬੈਰੀਅਰ ਸੀਲ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਦੇ ਟਰੈਕਟਰ-ਟਰਾਲੀਆਂ ਦੇ ਮਾਰਚ ਨੂੰ ਹਰਿਆਣਾ ’ਚ ਦਾਖ਼ਲ ਹੋਣ ਤੋਂ ਰੋਕਣ ਲਈ ਇਕ ਕਿਲੋਮੀਟਰ ਤੱਕ ਲੰਮੀ ਸੀਮੈਂਟ ਦੇ ਪਿੱਲਰਾਂ ਦੀ ਕੰਧ ਖੜ੍ਹੀ ਕਰ ਦਿੱਤੀ ਗਈ ਹੈ ਜਿਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਪਟਿਆਲਾ ਵੱਲੋਂ ਸ਼ਨਿਚਰਵਾਰ ਸਵੇਰ ਤੋਂ ਹੀ ਪੰਜਾਬ ਤੋਂ ਹਰਿਆਣਾ ਜਾਣ ਵਾਲੇ ਲੋਕਾਂ ਲਈ ਬਦਲਵੇਂ ਰਸਤਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ, ਇਸਦੇ ਬਾਵਜੂਦ ਰਾਹਗੀਰਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।
ਬਦਲਵੇਂ ਰਸਤਿਆਂ ਦੀ ਜਾਣਕਾਰੀ






